ਪਠਾਨਕੋਟ: ਜ਼ਿਲ੍ਹੇ ਅਧੀਨ ਪੈਂਦੇ ਪਿੰਡ ਗੋਵਿੰਦਸਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੀਤੀ ਰਾਤ ਪਿੰਡ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਦਾ ਕਿਸੇ ਨੇ ਖੇਤਾਂ ਵਿਚ ਕਤਲ ਕਰ ਦਿਆ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਪਰਿਵਾਰ ਮੁਤਾਬਕ ਇਹ ਕਤਲ ਜ਼ਮੀਨੀ ਵਿਵਾਦ ਕਾਰਨ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਾਬੀ ਪਤੀ ਤੋਂ ਦੁਖੀ ਵਿਆਹੁਤਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਨਸ਼ੇ 'ਚ ਕਰਦਾ ਸੀ ਕੁੱਟਮਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਰਿੰਦਰ ਕੁਮਾਰ ਦੇ ਭਤੀਜੇ ਪਵਨ ਕੁਮਾਰ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਕਾਰਨ ਉਨ੍ਹਾਂ ਦਾ ਪਿੰਡ ਦੇ ਹੀ ਇਕ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਜਿਸ ਤੋਂ ਬਾਅਦ ਬੀਤੀ ਰਾਤ ਜਦ ਨਰਿੰਦਰ ਕੁਮਾਰ ਆਪਣੇ ਖੇਤਾਂ ਵਿਚ ਗਿਆ ਤਾਂ ਉੱਥੇ ਉਸ ਦਾ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਖ਼ਬਰ ਵੀ ਪੜ੍ਹੋ - ਭੜਕੇ ਸਿੱਧੂ ਖੇਮੇ ਨੇ 'ਆਪ'-ਭਾਜਪਾ ਸਣੇ ਕਾਂਗਰਸੀਆਂ 'ਤੇ ਵੀ ਵਿੰਨ੍ਹੇ ਨਿਸ਼ਾਨੇ, "ਇਨ੍ਹਾਂ ਨੂੰ ਸਿੱਧੂ ਫੋਬੀਆ"
ਘਟਨਾ ਸਬੰਧੀ ਗੱਲਬਾਤ ਕਰਦਿਆਂ ਡੀ. ਐੱਸ. ਪੀ. ਸੁਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਘਰੋਂ ਖੇਤ ਗਏ ਨਰਿੰਦਰ ਕੁਮਾਰ ਦੀ ਲਾਸ਼ ਮੋਟਰ ਤੋਂ ਮਿਲੀ ਹੈ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸਿਰ 'ਤੇ ਹਥਿਆਰਾਂ ਨਾਲ ਵਾਰ ਹੋਣ ਕਾਰਨ ਸੱਟਾਂ ਲੱਗੀਆਂ ਹੋਈਆਂ ਹਨ ਜਿਸ ਕਾਰਨ ਇਹ ਕਤਲ ਦਾ ਮਾਮਲਾ ਲਗਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚਾਈਨਾ ਡੋਰ ਦਾ ਕਹਿਰ: ਗਲਾ ਵੱਢੇ ਜਾਣ ਕਾਰਨ ਬਜ਼ੁਰਗ ਪਹੁੰਚਿਆ ਹਸਪਤਾਲ, ਨੌਜਵਾਨ ਦੇ ਮੂੰਹ 'ਤੇ ਲੱਗੇ ਟਾਂਕੇ
NEXT STORY