ਚੰਡੀਗੜ੍ਹ (ਕਮਲ) - ਜੰਗਲਾਤ ਵਿਭਾਗ ਦੀ ਹਜ਼ਾਰਾਂ ਏਕੜ ਜ਼ਮੀਨ 'ਤੇ ਲੋਕਾਂ ਵੱਲੋਂ ਨਾਜਾਇਜ਼ ਤੌਰ 'ਤੇ ਕਬਜ਼ੇ ਕੀਤੇ ਹੋਏ ਹਨ, ਜਿਨ੍ਹਾਂ ਜ਼ਮੀਨਾਂ ਨੂੰ ਜਲਦ ਤੋਂ ਜਲਦ ਖਾਲੀ ਕਰਵਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਜੰਗਲਾਤ, ਪ੍ਰਿੰਟਿੰਗ, ਸਟੇਸ਼ਨਰੀ ਤੇ ਐੱਸ. ਸੀ./ਬੀ. ਸੀ. ਭਲਾਈ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਉਨ੍ਹਾਂ ਵੱਲੋਂ ਡਿਊਟੀ ਲਾ ਦਿੱਤੀ ਗਈ ਕਿ ਪੂਰੇ ਪੰਜਾਬ 'ਚ ਜੰਗਲਾਤ ਦੀ ਕਿੱਥੇ ਤੇ ਕਿੰਨੀ ਜਗ੍ਹਾ ਲੋਕਾਂ ਦੇ ਕਬਜ਼ੇ ਹੇਠ ਹੈ, ਇਸ ਸੰਬੰਧੀ ਰਿਪੋਰਟ ਤਿਆਰ ਕਰ ਕੇ ਉਨ੍ਹਾਂ ਨੂੰ ਜਲਦ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਰਿਪੋਰਟ ਮਿਲਦੇ ਹੀ ਜੰਗੀ ਪੱਧਰ 'ਤੇ ਜੰਗਲਾਤ ਦੀਆਂ ਜ਼ਮੀਨਾਂ ਖਾਲੀ ਕਰਵਾਉਣ ਦਾ ਅਭਿਆਨ ਚਲਾਇਆ ਜਾਵੇਗਾ।
ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਇਸ ਅਭਿਆਨ 'ਚ ਕਿਸੇ ਨਾਲ ਵੀ ਕਿਸੇ ਕਿਸਮ ਦਾ ਪੱਖਪਾਤ ਨਹੀਂ ਕੀਤਾ ਜਾਵੇਗਾ। ਭਾਵੇਂ ਕੋਈ ਕਿੰਨੀ ਵੀ ਵੱਡੀ ਰਾਜਨੀਤਕ ਪਹੁੰਚ ਰੱਖਦਾ ਹੋਵੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੰਗਲਾਤ ਵਿਭਾਗ ਦੀ ਇਕ ਇਕ ਇੰਚ ਜਗ੍ਹਾ ਖਾਲੀ ਕਰਵਾਈ ਜਾਵੇਗੀ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਘਰ ਨੌਕਰੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਵੱਲ ਕਦਮ ਪੁੱਟਣੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਜਾਬ ਫੇਅਰ ਲਾ ਕੇ 27,000 ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਮੁੱਖ ਮੰਤਰੀ ਵੱਲੋਂ ਖੁਦ ਸੌਂਪੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦੇ ਅੰਦਰ ਅੰਦਰ 2 ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮੋਬਾਇਲ ਫੋਨ ਵੀ ਜਲਦ ਹੀ ਦਿੱਤੇ ਜਾਣਗੇ।
ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
NEXT STORY