ਅੰਮ੍ਰਿਤਸਰ (ਨੀਰਜ)-ਖੁੱਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ, ਇਸ ਲਈ ਕਿਸੇ ਵੀ ਹਾਲਤ ’ਚ ਪਿੰਡ ਜਾਂ ਸ਼ਹਿਰ ਇਹ ਬੋਰਵੈੱਲ ਖੁੱਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਿਆਮ ਥੋਰੀ ਨੇ ਕਮਿਸ਼ਨਰ ਕਾਰਪੋਰੇਸ਼ਨ, ਸਮੂਹ ਐੱਸ. ਡੀ. ਐੱਮ, ਡੀ. ਡੀ. ਪੀ. ਓ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ ਜਾਰੀ ਕਰਦਿਆਂ ਲਿਖਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਵੀ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਆਪਣੇ 6 ਅਗਸਤ 2010 ਦੇ ਹੁਕਮਾਂ ’ਚ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬੋਰੀ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਨ੍ਹਾਂ ਖੁੱਲ੍ਹੇ ਬੋਰਵੈੱਲ ਦੇ ਖਤਰਿਆਂ ਤੋਂ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਬੋਰਵੈੱਲ ਖੁੱਲ੍ਹੇ ਨਾ ਛੱਡਣ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਅਜਿਹੇ ਬੋਰਵੈੱਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ’ਤੇ ਉਪਰਾਲੇ ਕਰੇ। ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਲਿਖਿਆ ਕਿ ਉਹ ਯਕੀਨੀ ਬਣਾਵੇ ਕਿ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਕੋਈ ਵੀ ਬੋਰਵੈਲ ਖੁੱਲ੍ਹਾ ਨਹੀਂ ਛੱਡਿਆ ਗਿਆ ਹੈ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੇ ਮੈਂਬਰ ਅਤੇ ਪੰਚਾਇਤ ਸਕੱਤਰ ਪਿੰਡਾਂ ਵਿਚ ਅਜਿਹੇ ਖੁੱਲ੍ਹੇ ਬੋਰਵੈੱਲ ਨੂੰ ਤੁਰੰਤ ਬੰਦ ਕਰਵਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਖੁੱਲ੍ਹੇ ਬੋਰਵੈੱਲ ਕਾਰਨ ਕੋਈ ਹਾਦਸਾ ਵਾਪਰਦਾ ਹੈ ਤਾਂ ਸਬੰਧਤ ਜ਼ਮੀਨ ਮਾਲਕ ਖਿਲਾਫ਼ ਭਾਰਤੀ ਪੈਨਲ ਕੋਡ ਦੀਆਂ ਧਾਰਾਵਾਂ ਅਧੀਨ ਕਾਨੂੰਨੀ ਕਾਰਵਾਈ ਅਤੇ ਜੁਰਮਾਨਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਡਾ ਧਮਾਕਾ, ਬੁਰੀ ਤਰ੍ਹਾਂ ਦਹਿਲ ਗਏ ਲੋਕ, ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ
NEXT STORY