ਡੇਰਾ ਬਾਬਾ ਨਾਨਕ (ਗੁਰਪ੍ਰੀਤ ਚਾਵਲਾ) : 9 ਤਰੀਕ ਨੂੰ ਪ੍ਰਧਾਨ ਮਤਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ਨੂੰ ਵੇਖ ਕੇ ਲੈਂਡ ਪਾਰਟ ਅਥਾਰਟੀ ਵਲੋਂ ਜੰਗੀ ਪੱਧਰ 'ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜ ਕੀਤੇ ਜਾ ਰਹੇ ਹਨ। ਸਮਾਗਮ ਦੀ ਮਹੱਤਤਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਡੇਰਾ ਬਾਬਾ ਨਾਨਕ ਸਥਿਤ ਆਈ.ਸੀ.ਪੀ. ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਬੀਬਾ ਬਾਦਲ ਨਿਰਮਾਣ ਕਾਰਜਾਂ ਤੋਂ ਨਾਖੁਸ਼ ਵਿਖਾਈ ਦਿੱਤੀ ਅਤੇ ਲੈਂਡ ਪਾਰਟ ਅਥਾਰਿਟੀ ਦੇ ਅਧਿਕਾਰੀਆਂ ਦੇ ਸਾਹਮਣੇ ਹੀ ਆਪਣੀ ਨਰਾਜ਼ਗੀ ਪ੍ਰਗਟਾਈ।
ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ੀਰੋ ਲਾਈਨ 'ਤੇ ਚੱਲ ਰਹੇ ਲਾਂਘੇ ਦੇ ਵਿਕਾਸ ਕਾਰਜਾਂ 'ਤੇ ਸੂਬਾ ਸਰਕਾਰ ਵੀ ਇਤਰਾਜ਼ ਜਤਾਅ ਚੁੱਕੀ ਹੈ। ਹੁਣ ਅਕਾਲੀ ਦਲ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਝਿੜਕ ਤੋਂ ਬਾਅਦ ਨਿਰਮਾਣ ਕਾਰਜ ਕਿਸ ਤਰ੍ਹਾਂ ਸਿਰੇ ਚੜ੍ਹਦੇ ਹਨ ਇਹ ਵੇਖਣਾ ਦਿਲਚਸਪ ਹੋਵੇਗਾ।
ਨਵਜੋਤ ਸਿੱਧੂ ਦੇ ਸਵਾਗਤ ਲਈ ਜਾਣੋ ਕੀ ਹੈ ਪਾਕਿਸਤਾਨ ਦੀ ਤਿਆਰੀ (ਵੀਡੀਓ)
NEXT STORY