ਚੰਡੀਗੜ੍ਹ (ਅੰਕੁਰ) : ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਦੌਰਾਨ ਸਾਹਮਣੇ ਆਏ ਨੰਗਲ ਸਬ-ਡਵੀਜ਼ਨ ਦੇ 14 ਪਿੰਡਾਂ ਦੇ ਮਾਲੀਆ ਰਿਕਾਰਡ ਗ਼ਾਇਬ ਹੋਣ ਦਾ ਮਾਮਲਾ ਹੁਣ ਪੰਜਾਬ ਲੋਕ ਭਵਨ ਤੱਕ ਪਹੁੰਚ ਗਿਆ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਇਸ ਮੁੱਦੇ ਸਬੰਧੀ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਅਤੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਦਖ਼ਲ ਦੇਣ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ ਦੀ ਪੂਰੀ ਰਿਪੋਰਟ, ਮੀਟਿੰਗ 'ਤੇ ਟਿਕੀਆਂ ਨਜ਼ਰਾਂ
ਉਨ੍ਹਾਂ ਕਿਹਾ ਕਿ ਇਸ ਕਾਰਨ ਨੈਸ਼ਨਲ ਹਾਈਵੇ-503 ਦੇ ਕੀਰਤਪੁਰ ਸਾਹਿਬ-ਨੰਗਲ ਹਿੱਸੇ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦਾ ਰਿਕਾਰਡ ਗਾਇਬ ਹੋਣ ਕਾਰਨ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੇ ਇੱਕ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ 'ਚ ਦੇਰੀ ਹੋ ਰਹੀ ਹੈ।
ਇਹ ਵੀ ਪੜ੍ਹੋ : 19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ IMD ਨੇ ਕਰ 'ਤੀ ਇਹ ਭਵਿੱਖਬਾਣੀ
ਇਸ ਸਥਿਤੀ ਨੂੰ ਗੰਭੀਰ ਪ੍ਰਸ਼ਾਸਨਿਕ ਨਾਕਾਮੀ ਕਰਾਰ ਦਿੰਦਿਆਂ ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮਾਲੀਆ ਰਿਕਾਰਡ ਗਾਇਬ ਹੋਣ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਦਸਤਾਵੇਜ਼ਾਂ ਨੂੰ ਜਲਦ ਤੋਂ ਜਲਦ ਬਰਾਮਦ ਕਰਨ ਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਵਿਕਾਸ ਕਾਰਜ ਬਿਨਾਂ ਹੋਰ ਦੇਰੀ ਤੋਂ ਅੱਗੇ ਵੱਧ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
NEXT STORY