ਪਠਾਨਕੋਟ (ਧਰਮਿੰਦਰ)- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕੇ ਪਾਣੀ ਦੀ ਲਪੇਟ 'ਚ ਆ ਗਏ ਹਨ ਅਤੇ ਕਈ ਇਲਾਕਿਆਂ ਵਿਚ ਲੈਂਡਸਲਾਈਡ ਨਾਲ ਜਾਨੀ ਅਤੇ ਮਾਲੀ ਮੁਸਕਾਨ ਹੋ ਰਿਹਾ ਹੈ। ਅੱਜ ਪਠਾਨਕੋਟ ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਦਮਤਲ ਪਹਾੜੀਆਂ 'ਚ ਜ਼ਮੀਨ ਖਿਸਕ ਗਈ, ਜਿਸ ਕਾਰਨ ਸੜਕ ਵਿਚਕਾਰ ਇੱਕ ਵੱਡਾ ਪੱਥਰ ਆ ਗਿਆ ਅਤੇ ਇਸ ਪੱਥਰ ਨਾਲ ਇੱਕ ਸਕੂਲ ਬੱਸ ਅਤੇ ਇੱਕ ਮੋਟਰਸਾਈਕਲ ਦੀ ਟੱਕਰਾ ਹੋ ਗਈ। ਜਿਸ ਕਾਰਨ ਸਕੂਲ ਬੱਸ ਹਾਈਵੇ ਦੀ ਡਿਵਾਈਡਰ 'ਤੇ ਚੜ੍ਹ ਗਈ ਅਤੇ ਬੱਸ ਦਾ ਕਾਫ਼ੀ ਨੁਕਸਾਨ ਹੋਇਆ। ਹਾਲਾਂਕਿ ਸ਼ੁਕਰ ਇਸ ਚੀਜ਼ ਦਾ ਰਿਹਾ ਕਿ ਸਕੂਲ ਦੇ ਬੱਚੇ ਸੁਰੱਖਿਅਤ ਹਨ ਅਤੇ ਇਸ ਦੇ ਨਾਲ ਹੀ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨ ਵੀ ਇਸ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...
ਇਸ ਸਬੰਧੀ ਸੜਕ ਸੁਰੱਖਿਆ ਬਲ ਦੇ ਜਵਾਨਾਂ ਨੇ ਦੱਸਿਆ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਹਾਦਸੇ ਦਾ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਸਕੂਲੀ ਬੱਚਿਆਂ ਨੂੰ ਦੂਜੀ ਬੱਸ ਵਿੱਚ ਉਨ੍ਹਾਂ ਦੇ ਸਕੂਲ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਹੈ ਕਿ ਸਾਰੇ ਸਕੂਲੀ ਬੱਚੇ ਸੁਰੱਖਿਅਤ ਹਨ ਅਤੇ ਬੱਸ ਨੂੰ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕ ਇੱਕ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ। ਹੁਣ ਜਲਦੀ ਹੀ ਪੱਥਰ ਹਟਾ ਕੇ ਸੜਕ ਨੂੰ ਦੁਬਾਰਾ ਖੋਲ੍ਹ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ ‘ਚ ਅਗਲੇ 5 ਦਿਨਾਂ ਦੀ ਪੜ੍ਹੋ Weather Update, ਜਾਣੋ ਕਿਸ ਤਰ੍ਹਾਂ ਦਾ ਹੋਵੇਗਾ ਮੌਸਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਲਈ ਅਹਿਮ ਖ਼ਬਰ, 7 ਸਾਲ ਮਗਰੋਂ ਮੁੜ ਸ਼ੁਰੂ ਹੋ ਰਹੀ ਇਹ ਸਕੀਮ
NEXT STORY