ਧਾਰੀਵਾਲ (ਖੋਸਲਾ, ਬਲਬੀਰ) - ਜਬਰ ਜ਼ਨਾਹ ਦੇ ਵਿਵਾਦਾਂ ਵਿਚ ਘਿਰੇ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਵੱਲੋਂ ਅੱਜ ਧਾਰੀਵਾਲ ਸਥਿਤ ਲੰਗਾਹ ਕੈਂਪਸ (ਕਾਲਜ) ਵਿਖੇ ਲੰਗਾਹ ਨੂੰ ਲਿਜਾ ਕੇ ਲਗਭਗ ਡੇਢ ਘੰਟਾ ਛਾਣਬੀਣ ਕੀਤੀ ਗਈ।
ਮਾਮਲੇ ਦੀ ਜਾਂਚ ਕਰ ਰਹੇ ਜ਼ਿਲਾ ਗੁਰਦਾਸਪੁਰ ਪੁਲਸ ਸਪੈਸ਼ਲ ਬ੍ਰਾਂਚ ਦੇ ਡੀ. ਐੱਸ. ਪੀ. ਗੁਰਬੰਤ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾ ਕਾਂਸਟੇਬਲ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਪੁਲਸ ਇਸ ਕੇਸ ਦੀ ਬਾਰੀਕੀ ਨਾਲ ਤਫਤੀਸ਼ ਕਰ ਰਹੀ ਹੈ ਅਤੇ ਪੀੜਤ ਮਹਿਲਾ ਵੱਲੋਂ ਦਿੱਤੀ ਗਈ ਨਿਸ਼ਾਨਦੇਹੀ ਅਨੁਸਾਰ ਸੁੱਚਾ ਸਿੰਘ ਲੰਗਾਹ ਵੱਲੋਂ ਜਿਹੜੀ ਜਿਹੜੀ ਜਗ੍ਹਾ 'ਤੇ ਪੀੜਤਾ ਨੂੰ ਬੁਲਾਇਆ ਗਿਆ ਸੀ, ਉਨ੍ਹਾਂ ਥਾਂਵਾਂ 'ਤੇ ਜਾ ਕੇ ਪੁਲਸ ਜਾਂਚ ਕਰ ਰਹੀ ਹੈ।
ਮੋਦੀ ਸਰਕਾਰ ਦੀ ਆਰਥਿਕ ਨੀਤੀ ਤੋਂ ਸੰਤੁਸ਼ਟ ਨਹੀਂ ਹੈ ਸੰਘ?
NEXT STORY