ਫਰੀਦਕੋਟ : ਪੰਜਾਬ ਪੁਲਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਰੀਦਕੋਟ 'ਚ ਇੱਕ ਸੰਗਠਿਤ ਹੈਰੋਇਨ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਫਰੀਦਕੋਟ ਪੁਲਸ ਨੇ ਦੋ ਮਹੀਨਿਆਂ ਦੀ ਲੰਬੀ ਜੇਲ੍ਹ-ਆਧਾਰਿਤ ਨਿਗਰਾਨੀ ਅਤੇ ਜਾਂਚ ਤੋਂ ਬਾਅਦ ਇਸ ਰੈਕੇਟ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮਾਂ ਵਿੱਚ ਇੱਕ ਫ਼ੌਜੀ ਜਵਾਨ ਅਤੇ ਇੱਕ ਬਰਖ਼ਾਸਤ ਕੀਤਾ ਗਿਆ ਪੁਲਸ ਮੁਲਾਜ਼ਮ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਪੁਲਸ ਨੇ ਇਸ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ 4.8 ਕਿੱਲੋ ਹੈਰੋਇਨ, ਇੱਕ ਹਥਿਆਰ ਅਤੇ ਦੋ ਗੱਡੀਆਂ (ਥਾਰ ਅਤੇ ਐਕਸ. ਯੂ. ਵੀ.) ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲਿਆਂ 'ਚ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...
ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਨੇ ਦੁਹਰਾਇਆ ਹੈ ਕਿ ਉਹ ਸੂਬੇ ਵਿੱਚੋਂ ਨਸ਼ਾ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਅਮਨ-ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
NEXT STORY