ਫ਼ਿਰੋਜ਼ਪੁਰ(ਕੁਮਾਰ)- ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਪੁਲਸ ਨੇ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ ’ਚ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਸਤਲੁਜ ਦਰਿਆ ਦੇ ਇਲਾਕੇ 'ਚ ਵੱਡੀ ਰੇਡ ਕਰਦੇ ਹੋਏ ਵੱਡੀ ਮਾਤਰਾ ’ਚ ਲਾਹਣ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਮਨਦੀਪ ਹਾਂਸ ਨੇ ਦੱਸਿਆ ਕਿ ਸੀ. ਆਈ. ਏ. ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਸਰਹੱਦੀ ਪਿੰਡ ਕਾਲੂ ਵਾਲਾ ਦਾਖਲੀ ਨਿਹਾਲੇ ਦੇ ਇਲਾਕੇ ’ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਵੱਡੀ ਪੱਧਰ ’ਤੇ ਨਾਜਾਇਜ਼ ਸ਼ਰਾਬ ਤਿਆਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐੱਸ.ਪੀ ਇਨਵੈਸਟੀਗੇਸ਼ਨ, ਡੀ.ਐੱਸ.ਪੀ ਇਨਵੈਸਟੀਗੇਸ਼ਨ ਅਤੇ ਸੀ.ਆਈ.ਏ. ਇੰਚਾਰਜ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਕਰੀਬ 1 ਲੱਖ 2 ਹਜ਼ਾਰ ਲਿਟਰ ਲਾਹਣ, 35 ਤਰਪਾਲਾਂ, 7 ਲੋਹੇ ਦੇ ਡਰੰਮ ਅਤੇ ਚਾਰ ਪਤੀਲੇ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਵੱਲੋਂ ਜੀਵਨ ਸਿੰਘ ਅਤੇ ਹੋਰਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਹੁਣ ਲੱਗੇਗਾ ਜੋਸ਼ ਤੇ ਤਾਕਤ ਦਾ ਅਜਿਹਾ Tadka, ਹਰ ਮਰਦ ਬੋਲੇਗਾ ਅੰਗ-ਅੰਗ ਫੜਕਾ
NEXT STORY