ਤਰਨਤਾਰਨ (ਰਮਨ)- ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦੱਸ ਦੇਈਏ ਪੁਲਸ ਵੱਲੋਂ ਇਸ ਸਾਲ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ 5 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਤਸਕਰ ਅਮਨਜੋਤ ਸਿੰਘ ਉਰਫ਼ ਜੋਤਾ ਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਦੀ ਨਿਸ਼ਾਨਦੇਹੀ 'ਤੇ 80 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਯਾਨੀ ਕਿ ਅਮਨਜੋਤ ਤੋਂ ਕੁੱਲ 85 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਅਮਨਜੋਤ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਲਈ ਕੰਮ ਕਰਦਾ ਸੀ। ਤਰਨਤਾਰਨ ਪੁਲਸ ਦੀ ਜਾਂਚ ਅਜੇ ਜਾਰੀ ਹੈ ਤਾਂ ਕਿ ਅਗਲੇ ਅਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇਅਤੇ ਹੋਰ ਵੀ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਘਰੋਂ ਬਾਹਰ ਪਿਸ਼ਾਬ ਕਰਨ ਆਏ ਨੌਜਵਾਨ ਨੂੰ ਮਾਰ 'ਤੀ ਗੋਲੀ
ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 2025 ਦੀ ਸਭ ਤੋਂ ਵੱਡੀ ਨਸ਼ੀਲੇ ਪਦਾਰਥਾਂ ਦੀ ਜ਼ਬਤੀ 'ਚ ਤਰਨਤਾਰਨ ਪੁਲਸ ਨੇ ਯੂ.ਕੇ. ਅਧਾਰਤ ਡਰੱਗ ਹੈਂਡਲਰ ਲਾਲੀ ਦੁਆਰਾ ਸੰਚਾਲਿਤ ਇੱਕ ਸਰਹੱਦ ਪਾਰ, ਆਈ. ਐੱਸ. ਆਈ. ਨਿਯੰਤਰਿਤ ਪਾਕਿਸਤਾਨ ਅਧਾਰਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਸਦੇ ਭਾਰਤ-ਅਧਾਰਤ ਆਪਰੇਟਿਵ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ, ਵਾਸੀ ਪਿੰਡ ਭਿੱਟੇਵਾੜ, ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕੀਤਾ ਅਤੇ 85 ਕਿਲੋ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ
ਡੀ.ਜੀ. ਪੀ. ਨੇ ਦੱਸਿਆ ਕਿ ਅਮਰਜੋਤ ਸਰਹੱਦ ਪਾਰੋਂ ਤਸਕਰਾਂ ਤੋਂ ਖੇਪਾਂ ਪ੍ਰਾਪਤ ਕਰ ਰਿਹਾ ਸੀ ਅਤੇ ਪੰਜਾਬ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਪੁਲਸ ਵੱਲੋਂ ਐਫਆਈਆਰ ਦਰਜ ਕਰ ਲਈ ਗਈ ਹੈ, ਪਿਛਲੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਸਰਗਰਮੀ ਨਾਲ ਸੁਰਾਗਾਂ ਦੀ ਭਾਲ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਵਨੀਤ ਬਿੱਟੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਰਾਜਨੀਤਕ ਰਣਨੀਤੀ 'ਤੇ ਹੋਈ ਚਰਚਾ
NEXT STORY