ਫਾਜ਼ਿਲਕਾ (ਨਾਗਪਾਲ) : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖ਼ਤੀ ਪੇਪਰ ਜੂਨ 2026 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ ਜੂਨ 2026 ਨੂੰ ਹੋਣਾ ਹੈ, ਉਸ ਤਰ੍ਹਾਂ ਦੇ ਹੀ ਲਿਖ਼ਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ। ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ ਮਿਤੀ 13.02.2026 ਤੋਂ ਮਿਤੀ 10 ਅਪ੍ਰੈਲ 2026 ਤੱਕ www.joinindianarmy.nic.in 'ਤੇ ਕਰਵਾਈ ਜਾ ਸਕਦੀ ਹੈ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫ਼ੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ।
ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖ਼ਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਵਜੇ ਦਾ ਹੈ। ਕੈਂਪ 'ਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰ 73476-66557 'ਤੇ ਸਪੰਰਕ ਕੀਤਾ ਜਾ ਸਕਦਾ ਹੈ।
ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
NEXT STORY