ਚੀਮਾ ਮੰਡੀ (ਤਰਲੋਚਨ ਗੋਇਲ) : ਪਿੰਡ ਧਾਲੀਵਾਲ ਵਾਸ ਜਖੇਪਲ ਦੇ ਜੰਮਪਲ ਭਾਰਤੀ ਫ਼ੌਜ ਦੇ 11 ਸਿੱਖ ਐੱਲ. ਆਈ. ਇੰਨਫੈਟਰੀ ਦੇ ਜਾਂਬਾਜ ਤਰਲੋਚਨ ਸਿੰਘ ਡਿਊਟੀ ਦੌਰਾਨ ਹਾਦਸਾ ਗ੍ਰਸਤ ਹੋਏ ਅਤੇ ਜੇਰੇ ਇਲਾਜ ਸ਼ਹਾਦਤ ਪਾ ਗਏ। ਸ਼ਹੀਦ ਤਰਲੋਚਨ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜਖੇਪਲ ਧਾਲੀਵਾਲ ਵਾਸ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੀਆਂ ਹਜ਼ਾਰਾਂ ਨਮ ਅੱਖਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ’ਚ ਤਰਲੋਚਨ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਸੈਨਾ ਦੀ ਟੁਕੜੀ ਵੱਲੋਂ ਸਨਮਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਫ਼ੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫ਼ਸੋਸ ਦਾ ਪ੍ਰਗਟਾਵਾ
ਇਸ ਮੌਕੇ ’ਤੇ ਪ੍ਰਸ਼ਾਸਨ ਵੱਲੋਂ ਏ. ਡੀ. ਸੀ. ਜਨਰਲ ਅਕਾਸ਼ ਬਾਂਸਲ, ਐੱਸ. ਡੀ. ਐੱਮ. ਸੁਨਾਮ ਪ੍ਰਮੋਦ ਸਿੰਗਲਾ, ਤਹਿਸੀਲਦਾਰ ਸੁਨਾਮ ਅੰਮਿਤ ਕੁਮਾਰ, ਹਲਕਾ ਡੀ. ਐੱਸ. ਪੀ. ਦਿੜਬਾ ਪ੍ਰਿਥਵੀ ਸਿੰਘ ਚਹਿਲ, ਏ. ਐੱਸ. ਆਈ. ਬੇਅੰਤ ਸਿੰਘ, ਏ. ਐੱਸ. ਆਈ ਅਵਤਾਰ ਸਿੰਘ ਵੀ ਹਾਜ਼ਰ ਸਨ।
ਸ਼ਹੀਦ ਤਰਲੋਚਨ ਸਿੰਘ ਦੀ ਮਾਤਾ ਮੂਰਤੀ ਕੌਰ ਕੋਲੋਂ ਆਪਣੇ ਨੌਜਵਾਨ ਪੁੱਤਰ ਦੀ ਮੌਤ ਦਾ ਦੁੱਖ ਵੇਖਿਆ ਨਹੀਂ ਸੀ ਜਾ ਰਿਹਾ ਸੀ। ਸ਼ਹੀਦ ਦੇ ਪਿਤਾ ਰਾਜਾ ਸਿੰਘ ਨੇ ਦੱਸਿਆ ਕਿ ਤਰਲੋਚਨ ਸਿੰਘ ਪਿਛਲੇ 11-12 ਸਾਲਾਂ ਤੋਂ ਭਾਰਤੀ ਫ਼ੌਜ ’ਚ ਸੇਵਾ ਨਿਭਾ ਰਿਹਾ ਸੀ ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐੱਲ. ਆਈ. ’ਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ।
ਇਹ ਵੀ ਪੜ੍ਹੋ : ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ’ਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ
‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 'ਅਯੁੱਧਿਆ ਨਹੀਂ ਜਾਣਗੇ' ਵਾਲੀ ਪੋਸਟ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫ਼ੀ
NEXT STORY