ਨਵੀਂ ਦਿੱਲੀ- ਕਿਸਾਨਾਂ ਵੱਲੋਂ 5 ਫਰਵਰੀ ਦੇ ‘ਚੱਕਾ ਜਾਮ’ ਤੋਂ ਬਾਅਦ ਦਿੱਲੀ ਦੇ ਬਾਰਡਰਾਂ ’ਤੇ ਇੰਟਰਨੈੱਟ ਸੇਵਾਵਾਂ ਮੁੱੜ ਤੋਂ ਬਹਾਲ ਕਰ ਦਿੱਤੀਆਂ ਗਈਆਂ ਹਨ।
26 ਜਨਵਰੀ ਵਾਲੇ ਦਿਨ ਵਾਪਰੇ ਘਟਨਾਕ੍ਰਮ ਤੋਂ ਬਾਅਦ ਕਿਸਾਨ ਅੰਦੋਲਨ ਤਾਰਪੀਡੋ ਦੀ ਕਗਾਰ 'ਤੇ ਸੀ। ਕਿਸਾਨ ਅੰਦੋਲਨ ਨੇੜਲੀਆਂ ਥਾਵਾਂ ਤੋਂ ਲੋਕ ਕਿਸਾਨਾਂ ਦਾ ਵਿਰੋਧ ਕਰਨ ਲੱਗੇ ਸਨ। ਪ੍ਰਸ਼ਾਸਨ ਵਲੋਂ ਵੀ ਕਿਸਾਨਾਂ ਦੇ ਅੰਦੋਲਨ ਲਈ ਪਾਣੀ, ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਸੀ ਅਤੇ ਇੰਟਰਨੈੱਟ ਵੀ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕਿਸਾਨਾਂ ਨੂੰ ਅੰਦੋਲਨ ਸਬੰਧੀ ਕੋਈ ਵੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਨ 'ਚ ਦਿੱਕਤਾਂ ਆ ਰਹੀਆਂ ਸਨ। ਆਪਣੀਆਂ ਇਸੇ ਤਰ੍ਹਾਂ ਦੀਆਂ ਮੁਸ਼ਕਲਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ ਅੰਦੋਲਨ ਅਤੇ ਦਿੱਲੀ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਤੋਂ ਬਾਅਦ ਸਿੰਘੂ, ਗਾਜ਼ੀਪੁਰ, ਟਿੱਕਰੀ ਸਰਹੱਦ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ 'ਚ ਇੰਨਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸੀ, ਤਾਂਕਿ ਅੰਦੋਲਨ ਨਾਲ ਸਬੰਧੀ ਕੋਈ ਵੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਨਾ ਕੀਤੀ ਜਾ ਸਕੇ। ਦਸ ਦੇਇਏ ਕਿ ਦਿੱਲੀ ਦੀਆਂ ਇਨ੍ਹਾਂ ਸਰਹੱਦਾਂ ’ਤੇ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ 3 ਸਰਹੱਦਾਂ ਦੇ ਇਲਾਵਾ ਇਨ੍ਹਾਂ ਨਾਲ ਲੱਗਦੇ ਇਲਾਕਿਆਂ ਵਿਚ ਵੀ ਕਾਫੀ ਸਮੇਂ ਤੋਂ ਇੰਟਰਨੈਟ ਸੇਵਾਵਾਂ ਬੰਦ ਚੱਲ ਰਹੀਆਂ ਸਨ। ਜਿਸ ਨੂੰ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਰ ਰਾਤ ਬਹਾਲ ਕੀਤਾ ਗਿਆ ਹੈ।
ਨੌਦੀਪ ਕੌਰ ਦੀ ਰਿਹਾਈ ਲਈ ਜਾਗੋ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਕੀਤੀ ਇਹ ਅਪੀਲ
NEXT STORY