ਬਟਾਲਾ (ਗੁਰਪ੍ਰੀਤ) - ਪੰਜਾਬ ਪੁਲਸ ਵਲੋਂ ਸੁਰੱਖਿਆ ਦੇ ਲਿਹਾਜ ਨਾਲ ਪਿਛਲੇ ਕਈ ਦਿਨਾਂ ਤੋਂ ਕੜੇ ਪ੍ਰਬੰਧ ਕੀਤੇ ਗਏ ਹਨ। ਸਰਹੱਦੀ ਇਲਾਕੇ ਜ਼ਿਲ੍ਹਾ ਬਟਾਲਾ ਦੀ ਪੁਲਸ ਐਕਸ਼ਨ ਮੋਡ 'ਚ ਦਿਖਾਈ ਦੇ ਰਹੀ ਹੈ। ਵਿਸ਼ੇਸ ਤੌਰ 'ਤੇ ਵੱਖ-ਵੱਖ ਨਾਕੇ ਅਤੇ ਪੇਟ੍ਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ ਜੋ ਚੱਪੇ-ਚੱਪੇ 'ਤੇ ਨਜ਼ਰ ਰੱਖ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਬਟਾਲਾ ਪੁਲਸ ਦੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਵਿਸ਼ੇਸ ਤੌਰ 'ਤੇ ਉਹਨਾਂ ਦੀ ਪੁਲਸ ਵਲੋਂ ਸੁਰੱਖਿਆ ਦੇ ਕੜੇ ਇੰਤਜਾਮ ਕੀਤੇ ਗਏ ਹਨ। ਪੁਲਸ ਵੱਲੋਂ ਜ਼ਿਲ੍ਹਾ ਬਟਾਲਾ ਵਿੱਚ ਸ਼ਪੈਸ਼ਲ ਨਾਕੇ ਅਤੇ ਪੇਟ੍ਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ ਜੋ ਚੱਪੇ-ਚੱਪੇ 'ਤੇ ਨਜ਼ਰ ਰੱਖ ਰਹੀਆਂ ਹਨ। ਇਸਦੇ ਨਾਲ ਹੀ ਜਨਤਕ ਥਾਵਾਂ 'ਤੇ ਸਪੈਸ਼ਲ ਚੈਕਇੰਗ ਕੀਤੀ ਜਾ ਰਹੀ ਹੈ।
ਉਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਲੋਕ ਮੂੰਹ ਬੰਨ੍ਹ ਕੇ ਬਾਈਕ 'ਤੇ ਜਾਂਦੇ ਦਿਖਾਈ ਦੇ ਰਹੇ ਹਨ ਉਨ੍ਹਾਂ ਦੀ ਵਿਸ਼ੇਸ਼ ਕਰ ਜਾਂਚ ਕੀਤੀ ਜਾ ਰਹੀ ਹੈ | ਉਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਲੋਕਾਂ 'ਚ ਇਕ ਆਤਮਵਿਸ਼ਵਾਸ ਬਣਾਏ ਰੱਖਣ ਲਈ ਪੁਲਸ ਹਰ ਇਕ ਨਾਗਰਿਕ ਦੀ ਸੁਰੱਖਿਆ ਲਈ ਖੜੀ ਹੈ।
ਦੁਕਾਨਦਾਰ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਐਨਕਾਉਂਟਰ, ਫਾਇਰਿੰਗ ਮਗਰੋਂ ਬਦਮਾਸ਼ ਢੇਰ
NEXT STORY