ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਇਸੇ ਦੇ ਚੱਲਦਿਆਂ ਰਾਤ ਦੇ ਤਾਪਮਾਨ 'ਚ 4 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ
ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ 'ਚ ਇਹ ਬਦਲਾਅ ਹੋਵੇਗਾ ਹੈ। ਜਿਸ ਅਸਰ ਸਿੱਧੇ ਤੌਰ 'ਤੇ ਮੈਦਾਨੀ ਇਲਾਕਿਆਂ 'ਚ ਵੇਖਣ ਨੂੰ ਮਿਲੇਗਾ। ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਇਸ ਨਾਲ ਕਾੜਕੇ ਠੰਡ ਸ਼ੁਰੂ ਹੋ ਜਾਵੇਗੀ ਅਤੇ ਲੋਕਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 11 ਤਾਰੀਖ਼ ਤੱਕ ਮੌਸਮ ਦੀ ਵੱਡੀ ਅਪਡੇਟ ਦਿੱਤੀ ਗਈ ਹੈ। ਫਿਲਹਾਲ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਝ ਜ਼ਿਲ੍ਹਿਆਂ 'ਚ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ। ਸੂਬੇ ਵਿਚ ਮੌਸਮ ਖ਼ੁਸ਼ਕ ਰਹੇਗਾ। ਭਾਵ ਸੁਕੀ ਠੰਡ ਪੈਣ ਵਾਲੀ ਹੈ। ਜਿਸ ਕਾਰਨ ਲੋਕਾਂ ਨੂੰ ਸਿਹਤ ਦਾ ਵੀ ਖਾਸ ਧਿਆਨ ਰੱਖਣਾ ਪਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਹ ਕਿਹੋ ਜਿਹੀ ਇਨਸਾਨੀਅਤ : ਪਹਿਲਾਂ ਟੱਕਰ ਮਾਰੀ, ਫਿਰ ਹਸਪਤਾਲ ਪਹੁੰਚਾਉਣ ਦੀ ਥਾਂ...
NEXT STORY