ਜਲੰਧਰ- ਪੰਜਾਬ ਲਈ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਮੁਤਾਬਕ ਅੱਜ 2 ਸਤੰਬਰ 2025 ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਹੁਤ ਭਾਰੀ ਮੀਂਹ, ਬੱਦਲ ਗਰਜ ਤੇ ਬਿਜਲੀ ਚਮਕ ਦੇ ਅਸਾਰ ਹਨ। ਖ਼ਾਸ ਕਰਕੇ ਗੁਰਦਾਸਪੁਰ, ਹੋਸ਼ਿਆਰਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਵਿੱਚ “ਰੈੱਡ ਅਲਰਟ” ਜਾਰੀ ਕੀਤਾ ਗਿਆ ਹੈ, ਜਿੱਥੇ ਲੋਕਾਂ ਨੂੰ ਤੁਰੰਤ ਸਾਵਧਾਨੀ ਬਰਤਣ ਅਤੇ ਕਾਰਵਾਈ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ-ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਦੇਣ ਦਾ ਐਲਾਨ
ਉੱਥੇ ਮੌਸਮ ਵਿਭਾਗ ਨੇ ਮੋਗਾ, ਫਿਰੋਜ਼ਪੁਰ, ਬਠਿੰਡਾ, ਫ਼ਾਜ਼ਿਲਕਾ, ਬਰਨਾਲਾ, ਸੰਗਰੂਰ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਕੁਝ ਹੋਰ ਜ਼ਿਲ੍ਹਿਆਂ ਵਿੱਚ “ਓਰੈਂਜ ਅਲਰਟ” ਜਾਰੀ ਹੈ। ਇਨ੍ਹਾਂ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੋ ਸਕਦੀ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੀ ਮਾਰ ਹੇਠ ਅੰਮ੍ਰਿਤਸਰ, 93 ਪਿੰਡ ਬਰਬਾਦ, 49 ਘਰ ਢਹਿ-ਢੇਰੀ ਤੇ ਹਜ਼ਾਰਾਂ ਲੋਕ ਪ੍ਰਭਾਵਿਤ
3 ਸਤੰਬਰ ਨੂੰ ਚੇਤਾਵਨੀ ਘੱਟ ਹੋ ਜਾਵੇਗੀ, ਜਦਕਿ ਸਿਰਫ ਕੁਝ ਉੱਤਰੀ ਜ਼ਿਲ੍ਹਿਆਂ ਲਈ “ਯੈਲੋ ਅਲਰਟ” ਰਹੇਗਾ। 4 ਤੋਂ 6 ਸਤੰਬਰ ਤੱਕ ਪੂਰੇ ਪੰਜਾਬ ਵਿੱਚ ਕੋਈ ਵੱਡੀ ਮੌਸਮੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਉਮੀਦ ਹੈ। ਹਾਲਾਂਕਿ ਮੌਸਮ ਵਿਭਾਗ ਨੇ ਲੋਕਾਂ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬੇਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ, ਬਿਜਲੀ ਵਾਲੇ ਉਪਕਰਨਾਂ ਤੋਂ ਦੂਰ ਰਹਿਣ ਅਤੇ ਪਾਣੀ ਵਾਲੀਆਂ ਥਾਵਾਂ ਤੋਂ ਖ਼ਾਸ ਧਿਆਨ ਰੱਖਣ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਭਾਰੀ ਬਾਰਿਸ਼ ਵਿਚਾਲੇ ਫੈਕਟਰੀ 'ਚ ਫੱਸ ਗਏ Worker! ਮੌਕੇ 'ਤੇ ਪਹੁੰਚੀ NDRF
NEXT STORY