ਜਲੰਧਰ- ਪੰਜਾਬ 'ਚ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਅਨੁਮਾਨ ਅਨੁਸਾਰ ਸੂਬੇ ਵਿੱਚ ਮੀਂਹ ਦਾ ਦੌਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਹਾਲਾਂਕਿ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਸੀ ਪਰ ਮੌਸਮ ਵਿਭਾਗ ਦੀ ਤਾਜ਼ੀ ਭਵਿੱਖਬਾਣੀ ਮੁਤਾਬਕ ਹੁਣ ਫਿਰ ਭਾਰੀ ਮੀਂਹ ਦੇ ਆਸਾਰ ਨਜ਼ਰ ਆ ਰਹੇ ਹਨ। ਜਿੱਥੇ ਕੱਲ੍ਹ ਵੀ ਕਈ ਜ਼ਿਲ੍ਹਿਆਂ 'ਚ ਮੀਂਹ ਪਿਆ ਸੀ ਉੱਥੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਸਵੇਰ ਤੋਂ ਹੀ ਪੈ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ'ਤੇ ਫੰਡ
ਇਸੇ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਰਾਤ ਨੂੰ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੇ ਆਸਾਰ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਵਿਭਾਗ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਅਲਰਟ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਬਿਜਲੀ ਲਿਸ਼ਕਣ ਦੌਰਾਨ ਖੁੱਲ੍ਹੇ ਮੈਦਾਨਾਂ ਵਿੱਚ ਜਾਣ ਤੋਂ ਬਚਿਆ ਜਾਵੇ । ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ 8 ਅਕਤੂਬਰ ਤੋਂ 11 ਅਕਤੂਬਰ ਤੱਕ ਪੂਰੇ ਪੰਜਾਬ 'ਚ ਸੁੱਕਾ ਮੌਸਮ ਰਹੇਗਾ ਅਤੇ ਕਿਸੇ ਵੀ ਜ਼ਿਲ੍ਹੇ ਵਿੱਚ ਵਰਖਾ ਦੇ ਆਸਾਰ ਨਹੀਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਮੰਡਰਾਉਣ ਲੱਗਾ ਵੱਡਾ ਖ਼ਤਰਾ, ਬਿਆਸ ਦਰਿਆ ’ਚ ਵੱਧ ਰਿਹਾ ਪਾਣੀ ਦਾ ਪੱਧਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲਾਲਾਬਾਦ ਦਾ ਨੌਜਵਾਨ ਖਰੜ 'ਚ ਗ੍ਰਿਫ਼ਤਾਰ, ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ
NEXT STORY