ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਜਿੱਥੇ ਅਪ੍ਰੈਲ 'ਚ ਗਰਮੀ ਨੇ ਲੋਕਾਂ ਦੀ ਤੌਬਾਂ-ਤੌਬਾਂ ਕਰਾਈ ਸੀ ਉੱਥੇ ਹੀ ਹੁਣ ਮਈ ਮਹੀਨੇ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤਾਪਮਾਨ 'ਚ ਗਿਰਾਵਟ ਨਜ਼ਰ ਆ ਰਹੀ ਹੈ। ਬੀਤੇ ਦਿਨ ਤੋਂ ਪੰਜਾਬ ਦੇ ਕਈ ਸੂਬਿਆਂ 'ਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਭਰ ਵਿਚ ਮੀਂਹ ਤੇ ਹਨੇਰੀ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਐੱਸ.ਏ.ਐੱਸ. ਨਗਰ, ਚੰਡੀਗੜ੍ਹ, ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਗਰਜ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਬਿਜਲੀ ਗਰਜਨ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਖ਼ਤਰਨਾਕ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਸੰਗਰੂਰ ਤੇ ਮਾਨਸਾ ਵਿਚ ਬਾਰਿਸ਼ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲੇਗਾ। 5 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਤੇ ਮਾਨਸਾ ਲਈ ਅੱਜ ਮੀਂਹ ਦੇ ਨਾਲ-ਨਾਲ ਹਨੇਰੀ ਦਾ ਵੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਵਿਭਾਗ ਮੁਤਾਬਕ ਅੱਜ ਕੱਲ੍ਹ ਨਾਲੋਂ ਜ਼ਿਆਦਾ ਬਾਰਿਸ਼ ਹੋਵੇਗੀ। ਵਿਭਾਗ ਵੱਲੋਂ 10 ਮਈ ਤਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਤੇ ਇਸ ਦੇ ਨਾਲ ਹੀ ਹਨੇਰੀ-ਤੂਫ਼ਾਨ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 3 ਦਿਨ ਤਾਪਮਾਨ ਵਿਚ ਵਾਧਾ ਨਹੀਂ ਹੋਵੇਗਾ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਚੇਤਾਵਨੀ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰੋਫੈਸਰ ਦੀ ਪਤਨੀ ਨੇ ਚੱਕਿਆ ਖ਼ੌਫਨਾਕ ਕਦਮ, ਧੀ ਸਮੇਤ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ
NEXT STORY