ਚੰਡੀਗੜ੍ਹ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਜਿੱਥੇ ਅਪ੍ਰੈਲ 'ਚ ਗਰਮੀ ਨੇ ਲੋਕਾਂ ਦੀ ਤੌਬਾਂ-ਤੌਬਾਂ ਕਰਾਈ ਸੀ ਉੱਥੇ ਹੀ ਹੁਣ ਮਈ ਮਹੀਨੇ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤਾਪਮਾਨ 'ਚ ਗਿਰਾਵਟ ਨਜ਼ਰ ਆ ਰਹੀ ਹੈ। ਬੀਤੇ ਦਿਨ ਤੋਂ ਪੰਜਾਬ ਦੇ ਕਈ ਸੂਬਿਆਂ 'ਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ 'ਚ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
ਵਿਭਾਗ ਮੁਤਾਬਕ 10-11 ਮਈ ਨੂੰ ਇਕ ਵਾਰ ਫਿਰ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਜਿਸ ਅਨੁਸਾਰ ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਬਿਜਲੀ ਗਰਜਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਨੂੰ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3 ਦਿਨ ਤਾਪਮਾਨ ਵਿਚ ਵਾਧਾ ਨਹੀਂ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਗਰਜ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲ ਵਿਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਟਰੈਪ ਲਗਾ ਕੇ ਪਾ 'ਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹਾਈ ਅਲਰਟ, ਵਧਾ 'ਤੀ ਸੁਰੱਖਿਆ, DGP ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
NEXT STORY