ਜਲੰਧਰ- ਪੰਜਾਬ 'ਚ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਅੱਜ ਸ਼ਾਮ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚਲਣ ਦਾ ਵੀ ਖਤਰਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ

ਮੌਸਮ ਅਨੁਸਾਰ ਪਟਿਆਲਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਹੁਸ਼ਿਆਰਪੁਰ ਵਿੱਚ ਅੱਜ ਸ਼ਾਮ ਤੇ ਰਾਤ ਨੂੰ ਦਰਮਿਆਨੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਖ਼ਾਸ ਕਰਕੇ ਖੁੱਲ੍ਹੇ ਮੈਦਾਨਾਂ, ਖੇਤਾਂ ਅਤੇ ਬਿਜਲੀ ਦੇ ਖੰਭਿਆਂ ਦੇ ਨੇੜੇ ਨਾ ਖੜ੍ਹਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੀ ਸਥਿਤੀ ਵਿਚਕਾਰ ਮੰਡਰਾਉਣ ਲੱਗਾ ਭਿਆਨਕ ਬੀਮਾਰੀਆਂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਤੋਂ ਛਪਰਾ ਲਈ ਵਿਸ਼ੇਸ਼ ਰੇਲਗੱਡੀ ਚੱਲੇਗੀ, ਯਾਤਰੀਆਂ ਨੂੰ ਹੋਵੇਗੀ ਸਹੂਲਤ
NEXT STORY