ਚੰਡੀਗੜ੍ਹ : ਪੰਜਾਬ ਦੇ ਮੌਸਮ 'ਚ ਆਉਣ ਵਾਲੇ ਦਿਨਾਂ ਦੌਰਾਨ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਦੇ ਮੁਤਾਬਕ 24 ਫਰਵਰੀ ਨੂੰ ਇਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਸੂਬੇ 'ਚ ਮੀਂਹ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਹਾਲਾਂਕਿ ਆਉਣ ਵਾਲੀ 24 ਅਤੇ 25 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ 26, 27 ਅਤੇ 28 ਤਾਰੀਖ਼ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ 24 ਫਰਵਰੀ ਤੋਂ ਬਾਅਦ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਇਸ ਦਿਨ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਫਿਰ ਤੋਂ ਵੱਡ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਐਨਕਾਊਂਟਰ, ਰਿਕਵਰੀ ਲਈ ਲਿਆਂਦੇ ਗੈਂਗਸਟਰ ਨੇ ਚਲਾ 'ਤੀਆਂ ਗੋਲੀਆਂ (ਤਸਵੀਰਾਂ)
ਪੰਜਾਬ ਦਾ ਤਾਪਮਾਨ
ਪਿਛਲੇ ਕੁੱਝ ਦਿਨਾਂ ਤੋਂ ਹੋਈ ਬਾਰਸ਼ ਤੋਂ ਬਾਅਦ ਪੰਜਾਬ 'ਚ ਤਾਪਮਾਨ ਆਮ ਨਾਲੋਂ ਘੱਟ ਹੈ। ਪਿਛਲੇ 24 ਘੰਟਿਆਂ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ 'ਚ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਸੈਲਸੀਅਸ ਘੱਟ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਟ ਬਣਾ ਰਹੇ ਸੀ ਯਾਰ-ਬੇਲੀ, ਉੱਪਰੋਂ ਪੰਜਾਬ ਪੁਲਸ ਨੇ ਮਾਰ 'ਤੀ ਰੇਡ ਤੇ ਫ਼ਿਰ...
NEXT STORY