ਖਾਲੜਾ, ਭਿੱਖੀਵਿੰਡ ( ਭਾਟੀਆ, ਬਖਤਾਵਰ, ਲਾਲੂ ਘੁੰਮਣ )- ਸਵੱਛ ਭਾਰਤ ਮੁਹਿੰਮ ਤਹਿਤ ਖੁੱਲ੍ਹੇ 'ਚ ਜੰਗਲਪਾਣੀ ਤੋਂ ਮੁਕਤੀ ਲਈ ਪੰਜਾਬ ਸਰਕਾਰ ਵੱਲੋ ਵਿੱਡੀ ਗਈ ਮੁਹਿੰਮ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਪਿੰਡ ਵੀਰਮ ਵਿਖੇ ਹਰ ਘਰ 'ਚ ਪਖਾਨੇ ਬਣਾਉਣ ਦਾ ਕੰਮ ਆਰੰਭ ਕੀਤਾ ਗਿਆ । ਇਸ ਮੌਕੇ ਕਾਂਗਰਸੀ ਆਗੂ ਸੁੱਚਾ ਸਿੰਘ ਢਿੱਲੋ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵੀਰਮ ਵਿਖੇ ਸਵੱਛ ਭਾਰਤ ਤਹਿਤ ਜਲ ਸੈਨੀਟੇਸ਼ਨ ਵਿਭਾਗ ਵੱਲੋ 10 ਪਖਾਨੇ ਬਣਾਉਣ ਦੀ ਮਨਜੂਰੀ ਦਿੱਤੀ ਗਈ ਹੈ। ਜਿਸ ਸਦਕਾ ਲਾਭਪਾਤਰੀਆਂ ਨੂੰ ਘਰਾਂ ਦੇ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਢਿੱਲੋ ਨੇ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਲੋਕ ਸਰਕਾਰ ਵੱਲੋ ਆ ਰਹੀਆਂ ਲੋਕ ਭਲਾਈ ਸਕੀਮਾ ਦਾ ਪੂਰਾ ਲਭਾ ਉਠਾ ਰਹੇ ਹਨ । ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਸਿੰਘ, ਦਿਲਬਾਗ ਸਿੰਘ, ਸੂਬਾ ਸਿੰਘ, ਜੁਗਰਾਜ ਸਿੰਘ, ਗੁਰਸ਼ਰਨ ਸਿੰਘ, ਜਸਵਿੰਦਰ ਸਿੰਘ, ਸਰਜੀਤ ਸਿੰਘ, ਕਾਰਜ ਸਿੰਘ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਤੇ ਸਾਧਾ ਸਿੰਘ ਆਦਿ ਹਾਜ਼ਰ ਸਨ ।
ਮਾਮਲਾ ਪੁਲਸ ਵੱਲੋਂ ਝੂਠੇ ਕੇਸ ਦਰਜ ਕਰਨ ਦਾ, ਲੋਕਾਂ ਨੇ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਗਟ
NEXT STORY