ਗੁਰਦਾਸਪੁਰ (ਸਰਬਜੀਤ) : ਪੰਜਾਬ 'ਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਕਾਂਗਰਸ ਸਰਕਾਰ ਦੇ ਕੰਮ ਤੋਂ ਲੋਕ ਦੁਖੀ ਹਨ, ਜਿਸ ਕਾਰਣ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਕੀਤਾ। ਇਸ ਉਨ੍ਹਾਂ ਨਾਲ ਜ਼ਿਲਾ ਗੁਰਦਾਸਪੁਰ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ, ਰਣਜੀਤ ਸਿੰਘ ਭੱਟੀ ਸਰਕਲ ਪ੍ਰਧਾਨ ਸ਼ਮਸ਼ੇਰ ਸਿਘ ਚੀਮਾ, ਗੁਰਦੇਵ ਸਿੰਘ ਸਰਪੰਚ ਕਲੇਰ ਕਲਾਂ, ਪਾਲ ਸਿੰਘ ਕਲੇਰ ਅਤੇ ਹੋਰ ਪ੍ਰਮੁੱਖ ਅਹੁਦੇਦਾਰ ਮੌਜੂਦ ਸਨ।
ਮਜੀਠੀਆ ਨੇ ਕਿਹਾ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਲਗਾਤਾਰ ਤੀਜੀ ਵਾਰ ਬਿਨਾਂ ਮੁਕਾਬਲੇ ਸੂਬੇ ਦੇ ਪਾਰਟੀ ਪ੍ਰਧਾਨ ਬਣੇ ਹਨ, ਉਨ੍ਹਾਂ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਬਲ ਮਿਲੇਗਾ। ਜੋ ਬਗਾਵਤੀ ਅਕਾਲੀ ਦਲ ਨੂੰ ਲੈ ਕੇ ਡਰਾਮਾ ਕਰ ਰਹੇ ਹਨ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਸਮੇਂ ਪਾਰਟੀ ਦੇ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।
'7ਵਾਂ ਪੇਅ ਕਮਿਸ਼ਨ ਲਾਗੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਕਰਾਂਗੇ ਹੋਰ ਤੇਜ਼'
NEXT STORY