ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ, ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ, ਵਧ ਰਹੀ ਬੇਰੁਜ਼ਗਾਰੀ ਤੇ ਨਸ਼ਿਆਂ ਦੀ ਤਸਕਰੀ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸਰਕਾਰੀ ਮੁਲਾਜ਼ਮਾਂ ’ਚ ਪਾਈ ਜਾ ਰਹੀ ਨਾਰਾਜ਼ਗੀ ਵੀ ਗੰਭੀਰ ਮੁੱਦੇ ਹਨ। ਇਹ ਗੱਲ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਹਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣੇ ਚਾਹੀਦੇ ਹਨ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹੋਣੀ ਚਾਹੀਦੀ ਹੈ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ, ਰੁਜ਼ਗਾਰ ਦੇ ਮੌਕੇ ਤੇ ਬਿਹਤਰ ਭਵਿੱਖ ਦੇਣ ਲਈ ਵਚਨਬੱਧ ਹੈ। ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੰਮ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹੈ : ਮਜੀਠੀਆ
NEXT STORY