ਭਵਾਨੀਗੜ੍ਹ, (ਕਾਂਸਲ/ਮਿੱਤਲ)- ਪੰਜਾਬ ਵਿੱਚ ਗੈਂਗਸਟਰਾਂ ਤੇ ਡਰੱਗ ਮਾਫੀਆ ਦਾ ਰਾਜ ਚੱਲ ਰਿਹਾ ਹੈ, ਗੈਂਗਸਟਰਾਂ ਵੱਲੋਂ ਪੁਲਸ ਮੁਲਾਜ਼ਮਾਂ ਨੂੰ ਵੀ ਮਾਰ ਦੇਣ 'ਤੇ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ ਬੇਕਾਬੂ ਹੈ। ਇਸ ਲਈ ਸਰਕਾਰ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਨੇੜਲੇ ਪਿੰਡ ਘਰਾਚੋਂ ਵਿਖੇ ਨੌਜਵਾਨ ਸਪੋਰਟਸ ਕਲੱਬ ਵੱਲੋਂ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ ਭਾਗ ਲੈਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਝੂਠੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਤੋਂ ਸਰਕਾਰ ਨਹੀਂ ਚੱਲ ਰਹੀ, ਇਸ ਲਈ ਉਨ੍ਹਾਂ ਨੂੰ ਡਰ ਹੈ ਕਿ ਅਗਲੇ 8 ਮਹੀਨਿਆਂ ਵਿੱਚ ਪਤਾ ਨਹੀਂ ਇਹ ਪੰਜਾਬ ਦਾ ਕਿੰਨਾ ਕੁ ਵੱਡਾ ਨੁਕਸਾਨ ਕਰਕੇ ਜਾਣਗੇ। ਉਨ੍ਹਾਂ ਕਿਹਾ ਕਿ 10 ਸਾਲਾਂ ਵਿੱਚ ਪੰਜਾਬ ਬਹੁਤ ਪਿੱਛੇ ਚਲਾ ਗਿਆ ਹੈ। ਇਸ ਲਈ ਸੂਬੇ ਦੀ ਜਨਤਾ ਨੂੰ ਹੁਣ ਤਜਰਬੇ ਕਰਨੇ ਛੱਡ ਦੇਣੇ ਚਾਹੀਦੇ ਹਨ ਅਤੇ ਪੰਜਾਬ ਦੀ ਵਾਂਗ ਡੋਰ ਹੁਣ ਫਿਰ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿੱਚ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿਛਲੇ 50 ਸਾਲਾਂ ਦਾ ਇਤਿਹਾਸ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਜੋ ਵੀ ਵਿਕਾਸ ਹੋਇਆ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਜੋ ਵੀ ਸਹੂਲਤਾਂ ਮਿਲੀਆਂ ਹਨ ਉਹ ਸਾਰੀਆਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਮਿਲੀਆਂ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪੰਜਾਬ ਦੇ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਬੰਦ ਕੀਤੀ ਪੰਜਾਬ ਦੀ ਮਾਂ ਖੇਡ ਕਬੱਡੀ ਦੇ ਵਿਸ਼ਵ ਕੱਪ ਮੁਕਾਬਲੇ ਮੁੜ ਸ਼ੁਰੂ ਕਰਵਾਏ ਜਾਣਗੇ ਅਤੇ ਨਾਲ ਹੀ ਵਿਸ਼ਵ ਕੁਸ਼ਤੀ ਦੇ ਮੁਕਾਬਲੇ ਵੀ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੱਥਾਂ ਵਿੱਚ ਤਾਸ਼ ਦੀ ਖੇਡ ਖੇਡਣ ਵਾਲੇ ਬਜ਼ੁਰਗਾਂ ਦੀ ਤਾਸ਼ ਦੇ ਸੀਪ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਇਸ ਚੈਂਪੀਅਨਸ਼ਿਪ ਵਿੱਚ ਜਿਲਾ ਪੱਧਰ ਤੇ ਜਿੱਤਣ ਵਾਲੀ ਟੀਮ ਦੇ ਪਿੰਡ ਨੂੰ 10 ਲੱਖ ਰੁਪਏ ਦਾ ਇਨਾਮ ਅਤੇ ਸੂਬਾ ਪੱਧਰ ਤੇ ਜਿੱਤਣ ਵਾਲੀ ਟੀਮ ਦੇ ਪਿੰਡ ਨੂੰ ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਪਿੰਡਾਂ ਵਿੱਚ ਪਸ਼ੂਆਂ ਦੇ ਮੁਕਾਬਲੇ ਤੇ ਹੋਰ ਖੇਡ ਮੁਕਾਬਲੇ ਕਰਵਾਉਣ ਦੇ ਨਾਲ ਨਾਲ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪਿੰਡਾਂ ਵਿੱਚ ਨਵੇਂ ਸਟੇਡੀਅਮਾਂ ਅਤੇ ਜਿੰਮਾਂ ਦਾ ਨਿਰਮਾਣ ਵੀ ਕਰਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪੰਜਾਬ ਨੂੰ ਅਸਲ ਰੂਪ ਦੇ ਵਿੱਚ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ ਅਤੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਗੋਲਡੀ ਵੱਲੋਂ ਸ: ਸੁਖਬੀਰ ਸਿੰਘ ਬਾਦਲ ਅਤੇ ਮੇਲਾ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ ਅਤੇ ਸ: ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ ਤੋਂ ਇਲਾਵਾ ਗੁਰਨੈਬ ਸਿੰਘ ਘਰਾਚੋਂ, ਹਰਦੀਪ ਸਿੰਘ ਜੋਨੀ ਪ੍ਰਧਾਨ ਨੌਜਵਾਨ ਸਪੋਰਟਸ ਕਲੱਬ, ਤਜਿੰਦਰ ਸਿੰਘ ਸੰਘਰੇੜੀ, ਬੀਬੀ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਵਿੰਗ, ਬਾਬਾ ਹਰਜਿੰਦਰ ਪ੍ਰਕਾਸ਼, ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਸਰਬਜੀਤ ਸਿੰਘ ਨਿੱਜੀ ਸਹਾਇਕ ਅਰਵਿੰਦ ਖੰਨਾ, ਚਮਨਦੀਪ ਸਿੰਘ ਮਿਲਖੀ, ਭਰਪੂਰ ਸਿੰਘ ਫੱਗੂਵਾਲਾ, ਹਰਮੇਲ ਸਿੰਘ ਨਿੱਕਾ, ਕਰਨੈਲ ਸਿੰਘ ਝਨੇੜੀ, ਹਰਜਿੰਦਰ ਸਿੰਘ ਗੱਗੀ, ਬਿੰਦਰ ਸਿੰਘ ਬੱਟੜਿਆਣਾ ਹੁੰਦਾ ਸੀ ਖਬਰ ਭੇਜ ਸਮੇਤ ਵੱਡੀ ਗਿਣਤੀ ਦੇ ਵਿੱਚ ਕਲੱਬ ਮੈਂਬਰ ਤੇ ਅਕਾਲੀ ਆਗੂ ਮੌਜੂਦ ਸਨ।
ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ ਨਾਲ ਲਿੰਕ ਹੋਵੇਗਾ ਬਿੱਲ
NEXT STORY