ਚੰਡੀਗੜ੍ਹ (ਗੰਭੀਰ) : ਪੰਜਾਬ ਪੁਲਸ ਦੀ ਐੱਸ. ਆਈ. ਟੀ. ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੇਲ੍ਹ 'ਚ ਕੀਤੀ ਗਈ ਇੰਟਰਵਿਊ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਤਿੰਨ ਮਹੀਨਿਆਂ ਦਾ ਸਮਾਂ ਮੰਗਿਆ ਹੈ। ਐੱਸ. ਆਈ. ਟੀ. ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਗਿਆ ਕਿ ਹੁਣ ਤੱਕ ਦੀ ਜਾਂਚ ਵਿਚ ਬਹੁਤ ਸਾਰੇ ਤਕਨੀਕੀ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਇਸ ਪ੍ਰਕਿਰਿਆ 'ਚ ਕੁੱਝ ਸਮਾਂ ਲੱਗ ਸਕਦਾ ਹੈ, ਇਸ ਲਈ ਵਿਸਥਾਰਿਤ ਰਿਪੋਰਟ ਦਾਇਰ ਕਰਨ ਲਈ ਸਮਾਂ ਦਿੱਤਾ ਜਾਵੇ। ਐੱਸ. ਆਈ. ਟੀ. ਦੇ ਮੁਖੀ ਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਡਾਇਰੈਕਟਰ ਜਨਰਲ ਪ੍ਰਬੋਧ ਕੁਮਾਰ ਨੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਕ੍ਰਿਤੀ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਕੁਝ ਗਵਾਹਾਂ ਅਤੇ ਸਾਜ਼ੋ-ਸਮਾਨ ਦੀ ਜਾਂਚ ਚੱਲ ਰਹੀ ਹੈ। ਉਸ ਨੇ ਅਦਾਲਤ ਨੂੰ ਕਿਹਾ ਕਿ ਇਸ ਵਿਚ ਕੁਝ ਹੋਰ ਸਮਾਂ ਲੱਗੇਗਾ ਕਿਉਂਕਿ ਸੂਚੀ ਲੰਬੀ ਹੈ।
CM ਮਾਨ ਨੇ ਪਰਿਵਾਰ ਸਣੇ ਸ਼ਿਵ ਮੰਦਰ 'ਚ ਟੇਕਿਆ ਮੱਥਾ, ਪੰਜਾਬੀਆਂ ਦੀ ਤਰੱਕੀ ਲਈ ਕੀਤੀ ਪ੍ਰਾਰਥਨਾ (ਤਸਵੀਰਾਂ)
NEXT STORY