ਜ਼ੀਰਕਪੁਰ (ਮੇਸ਼ੀ): ਜ਼ੀਰਕਪੁਰ ਪੁਲਸ ਦੀ ਬਲਟਾਣਾ ਦੇ ਸੈਣੀ ਵਿਹਾਰ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਇਕ ਵਿਅਕਤੀ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇਕ ਦੀ ਭਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, PSEB ਵੱਲੋਂ ਪ੍ਰੀਖਿਆ ਦੀਆਂ ਤਾਰੀਖ਼ਾਂ 'ਚ ਬਦਲਾਅ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜ਼ੀਰਕਪੁਰ ਦੇ ਮੁਖੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡੀ.ਐੱਸ.ਪੀ ਸਬ-ਡਵੀਜ਼ਨ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਅਗਵਾਈ ਹੇਠ ਥਾਣਾ ਇੰਚਾਰਜ ਸਬ-ਇੰਸਪੈਕਟਰ ਜਸ਼ਨਪ੍ਰੀਤ ਦੀ ਪੁਲਸ ਪਾਰਟੀ ਨੇ ਲਾਰੈਂਸ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ ਬਿਸ਼ਨੋਈ ਗਿਰੋਹ ਦੇ ਇਕ ਮੈਂਬਰ ਕਰਨ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਪਿੰਡ ਬਾਕਰਪੁਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਕਾਬੂ ਵਿਅਕਤੀ ਮੁਕੇਸ਼ ਕੁਮਾਰ ਅਗਰਵਾਲ ਪੁੱਤਰ ਰਘੂਨਾਥ ਲਾਲ ਅਗਰਵਾਲ ਵਾਸੀ ਸੈਣੀ ਵਿਹਾਰ, ਫੇਜ਼ 3, ਬਲਟਾਣਾ, ਜ਼ੀਰਕਪੁਰ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਮੁਫ਼ਤ ਬਿਜਲੀ ਵਾਲੇ ਸਾਵਧਾਨ, ਜੇ ਕੀਤਾ ਇਹ ਕੰਮ ਤਾਂ ਬੰਦ ਹੋ ਸਕਦੀ ਹੈ ਸਹੂਲਤ!
ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਰਨ ਕੁਮਾਰ ਨੇ ਮੰਨਿਆ ਕਿ ਉਹ ਚਾਰ ਮਹੀਨੇ ਪਹਿਲਾਂ ਮੁਕੇਸ਼ ਨੂੰ ਮਿਲਿਆ ਸੀ ਅਤੇ ਉਸ ਨਾਲ ਕਾਰੋਬਾਰ ਕਰਦਾ ਸੀ। ਸੌਦੇ ਦੇ ਬਹਾਨੇ ਉਸ ਦਾ ਫ਼ੋਨ ਨੰਬਰ ਲੈ ਲਿਆ ਸੀ ਅਤੇ ਬਾਅਦ ਵਿਚ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਣਕੇ ਫੋਨ ਤੇ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ। ਪੁਲਸ ਇਸ ਦੇ ਗਿਰੋਹ ਦੇ ਇਕ ਹੋਰ ਮੈਂਬਰ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮੰਦਭਾਗੀ ਖ਼ਬਰ : ਹੋਮਗਾਰਡ ਦੇ ਜਵਾਨ ਦੀ ਡਿਊਟੀ ਦੌਰਾਨ ਮੌਤ
NEXT STORY