ਚੰਡੀਗੜ੍ਹ : ਪੰਜਾਬ ਪੁਲਸ ਨੇ ਹਿਮਾਚਲ ਪ੍ਰਦੇਸ਼ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਜੇਲ ਵਿਚ ਬੰਦ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਲਾਲ ਭਲਵਾਨ ਕਤਲ ਕਾਂਡ ਵਿਚ ਵੀ ਲੋੜੀਂਦਾ ਸੀ। ਗੈਂਗਸਟਰ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪੰਜਗਰਾਈਂ ਕਲਾਂ ਕੋਟਕਪੂਰਾ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਇਸ ਸੰਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਗੋਲਡੀ ਬਰਾੜ ਨੇ ਆਪਣੇ ਚਚੇਰੇ ਭਰਾ ਗੁਰਲੀਨ ਬਰਾੜ ਦੇ ਕਤਲ ਦਾ ਬਦਲਾ ਲੈਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੱਥ ਮਿਲਾਇਆ ਸੀ ਅਤੇ ਇਸੇ ਦੇ ਚੱਲਦੇ ਕਾਂਗਰਸੀ ਆਗੂ ਗੁਰਲਾਲ ਭਲਵਾਨ ਦੀ ਕਤਲ ਕਰਵਾਇਆ ਸੀ। ਗੁਰਲਾਲ ਬਰਾੜ ਦੇ ਕਤਲ ਤੋਂ ਕੁੱਝ ਸਮੇਂ ਬਾਅਦ ਹੀ ਅਜਮੇਰ ਦੀ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਨੇ ਆਪਣੇ ਫੇਸਬੁੱਕ ਪੇਜ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ।
ਇਹ ਵੀ ਪੜ੍ਹੋ : ਭਿਆਨਕ ਅੰਜਾਮ ਤਕ ਪਹੁੰਚੇ ਪ੍ਰੇਮ ਸੰਬੰਧ, ਪ੍ਰੇਮਿਕਾ ਨੂੰ ਘਰ ਮਿਲਣ ਗਏ ਪ੍ਰੇਮੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਦਿੱਲੀ ਪੁਲਸ ਨੇ ਇਸ ਕਤਲ ’ਚ ਸ਼ਾਮਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ। ਫਿਲਹਾਲ ਪੁਲਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਮੁਲਜ਼ਮ ਤੋਂ ਹੋਰ ਵੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਸ ਮੁਤਾਬਕ ਮੁਲਜ਼ਮ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਅਗਲੇ 4 ਦਿਨਾਂ ਦੌਰਾਨ ਬਦਲੇਗਾ ਪੰਜਾਬ ਦਾ ਮੌਸਮ
ਆਮ ਆਦਮੀ ਪਾਰਟੀ ਵਲੋਂ ਭਾਜਪਾ ਨੂੰ ਪਟਿਆਲਾ ’ਚ ਵੱਡਾ ਝਟਕਾ
NEXT STORY