ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ’ਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਇਨ੍ਹਾਂ ’ਚੋਂ ਇਕ ਰੇਲਵੇ ਦਾ ਮੁਲਾਜ਼ਮ ਹੈ। ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਐੱਸ. ਪੀ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆ ਮਨਮੀਤ ਸਿੰਘ ਢਿੱਲੋਂ ਕਪਤਾਨ ਪੁਲਸ (ਡੀ) ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ’ਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ’ਚੋਂ ਇਕ ਰੇਲਵੇ ਦਾ ਮੁਲਾਜ਼ਮ ਹੈ ਜਦਕਿ ਇਕ ਵਿਅਕਤੀ ਉਨ੍ਹਾਂ ਦੀ ਦੁਕਾਨ ਦਾ ਕਰਮਚਾਰੀ ਹੈ ਜਿਨ੍ਹਾਂ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਾਸੀ ਸੰਦੀਪ ਕੁਮਾਰ ਪੁੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਸਦਾ ਇਲੈਕਟ੍ਰਾਨਿਕਸ ਦਾ ਕੰਮ ਹੈ ਕੋਈ ਨਾ-ਮਲੂਮ ਵਿਅਕਤੀ ਉਸਨੂੰ ਵਾਰ-ਵਾਰ ਫੋਨ ਕਰ ਰਿਹਾ ਹੈ ਅਤੇ ਆਪਣੇ-ਆਪ ਨੂੰ ਲਾਰੈਂਸ ਬਿਸ਼ਨੋਈ ਗੁਰੱਪ ਦਾ ਗੈਂਗਸਟਰ ਦੱਸ ਰਿਹਾ ਹੈ ਅਤੇ ਉਸਨੂੰ ਡਰਾ-ਧਮਕਾ ਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਚੰਗੀ ਖ਼ਬਰ, ਜਲਦ ਮਿਲ ਸਕਦੀ ਹੈ ਇਹ ਵੱਡੀ ਖ਼ੁਸ਼ਖਬਰੀ
ਇਸ ਦੌਰਾਨ ਪੁਲਸ ਨੇ ਵੱਖ-ਵੱਖ ਸਾਧਨਾਂ ਰਾਹੀ ਫਿਰੌਤੀ ਮੰਗਣ ਵਾਲੇ ਵਿਅਕਤੀਆਂ ਦੀ ਛਾਣਬੀਨ ਕੀਤੀ ਅਤੇ ਮੁਲਜ਼ਮ ਦਾ ਪਤਾ ਲਗਾਇਆ। ਜਾਂਚ ’ਚ ਪਤਾ ਲੱਗਾ ਕਿ ਮੁਲਜ਼ਮ ਸ਼ਿਕਾਇਤਕਰਤਾ ਸੰਦੀਪ ਕੁਮਾਰ ਦੀ ਇਲੈਕਟ੍ਰਾਨਿਕਸ ਦੀ ਦੁਕਾਨ ’ਤੇ ਕੰਮ ਕਰਦਾ ਹੈ। ਮੁਲਜ਼ਮ ਸੁਖਦੀਪ ਸਿੰਘ ਉਰਫ ਸੁੱਖੀ ਵਾਸੀ ਪਿੰਡ ਮਚਾਕੀ ਕਲਾਂ ਨੇ ਆਪਣੇ ਇਕ ਸਾਥੀ ਮਹਿੰਦਰ ਸਿੰਘ ਵਾਸੀ ਬਠਿੰਡਾ ਜੋ ਕੇ ਰੇਲਵੇ ਦੇ ਇਲੈਕਟਰੀ ਵਿਭਾਗ ਵਿਚ ਨੌਕਰੀ ਕਰਦਾ ਹੈ ਨਾਲ ਮਿਲ ਕੇ ਉਸ ਨੂੰ ਡਰਾ-ਧਮਕਾ ਕੇ 30 ਲੱਖ ਫਿਰੌਤੀ ਦੀ ਮੰਗ ਕਰ ਰਹੇ ਹਨ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।
ਇਹ ਵੀ ਪੜ੍ਹੋ : ਵਿਦੇਸ਼ ਤੋਂ ਫਿਰ ਆਈ ਮੰਦਭਾਗੀ ਖ਼ਬਰ, ਨੌਜਵਾਨ ਪੁੱਤ ਦੀ ਅਚਾਨਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਸ਼ਿਕਾਇਤ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ’ਤੇ ਮਾਮਲਾ ਦਰਜ ਕਰ ਲਿਆ। ਪੁਲਸ ਨੇ ਮੁਲਜ਼ਮਾਂ ਪਾਸੋਂ 3 ਐਂਡਰਾਇਡ ਫੋਨ, ਫਿਰੌਤੀ ਲਈ ਵਰਤਿਆ ਇਕ ਕੀਪੇਡ ਵਾਲਾ ਮੋਬਾਇਲ, ਸਿੰਮ ਅਤੇ ਇਕ ਬੁਲਟ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਅਗਲੇਰੀ ਤਫਤੀਸ਼ ਅਮਲ ਵਿਚ ਲਿਆਂਦੀ ਜਾਵੇਗੀ। ਐੱਸ. ਪੀ. ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਏ ਹਨ ਅਤੇ ਇਹ ਆਪ ਹੀ ਫਿਰੌਤੀ ਲੈਣਾ ਚਾਹੁੰਦੇ ਸਨ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ, ਇਨੋਵਾ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ ਦੀਆਂ ਗੰਡਾ ਨੂੰ ਲਗੀ ਅੱਗ ਕਾਰਨ ਟਰਾਲਾ ਸੜ ਕੇ ਸੁਆਹ
NEXT STORY