ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ): ਸ੍ਰੀ ਮੁਕਤਸਰ ਸਾਹਿਬ 'ਚ ਇਕ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਪੁਲਸ ਵਲੋਂ 4 ਜੁਲਾਈ ਨੂੰ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਾਸੀ ਇਕ ਵਿਅਕਤੀ ਤੋਂ 10 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੁਲਸ ਨੇ ਇਸ ਮਾਮਲੇ ਵਿਚ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਬੇਰੁਜ਼ਗਾਰੀ ਦੀ ਸਿਖ਼ਰ: ਕਰਜ਼ਦਾਰ ਮਜ਼ਦੂਰ ਨੇ ਮੋਦੀ ਅਤੇ ਕੈਪਟਨ ਤੋਂ ਮੰਗੀ 'ਕਿਡਨੀ' ਵੇਚਣ ਦੀ ਇਜਾਜ਼ਤ (ਵੀਡੀਓ)
ਇਸ ਮਾਮਲੇ ਵਿਚ ਹੀ ਪੁਲਸ ਨੇ ਅਨਮੋਲ ਬਿਸ਼ਨੋਈ ਨੂੰ ਜੋਧਪੁਰ ਜੇਲ ਤੋਂ ਸ੍ਰੀ ਮੁਕਤਸਰ ਸਾਹਿਬ ਪਰੋਡੈਕਸ਼ਨ ਵਾਰੰਟ ਤੇ ਲਿਆਂਦਾ ਗਿਆ । ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਅਨਮੋਲ ਬਿਸ਼ਨੋਈ ਨੂੰ ਮਾਣਯੋਗ ਸੀ.ਜੀ.ਐੱਮ ਅਤੁਲ ਕੰਬੋਜ ਦੀ ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 28 ਜੁਲਾਈ ਤੱਕ ਪੁਲਸ ਰਿਮਾਂਡ ਤੇ ਭੇਜ ਦਿੱਤਾ । ਥਾਣਾ ਸਿਟੀ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿਛ ਵਿਚ ਅਹਿਮ ਖੁਲਾਸੇ ਹੋ ਸਕਦੇ ਹਨ ।
ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ: ਦਿਨ ਚੜ੍ਹਦਿਆਂ ਹੀ ਸੰਗਰੂਰ ਜ਼ਿਲ੍ਹੇ ਦੇ ਕੋਰੋਨਾ ਪੀੜਤ ਵਿਅਕਤੀ ਨੇ ਤੋੜਿਆ ਦਮ
ਪਲਾਜ਼ਮਾ ਦਾਨ ਕਰਨ ਵਾਲੇ ਪੁਲਸ ਜਵਾਨਾਂ ਨੂੰ ਡੀ. ਜੀ. ਪੀ. ਆਨਰ ਦੇਣ ਦਾ ਐਲਾਨ ਕੀਤਾ
NEXT STORY