ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਤਿਹਾੜ ਜੇਲ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਹੋ ਰਹੀ ਹੈ। ਮਾਨਸਾ ਦੇ ਐੱਸ. ਐੱਸ. ਪੀ. ਗੌਰਵ ਤੁਰਾ ਦਾ ਵੱਡਾ ਬਿਆਨ ਆਇਆ ਹੈ। ਐੱਸ. ਐੱਸ. ਪੀ. ਗੌਰਵ ਤੁਰਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾਵੇਗਾ। ਬਹੁਤ ਜਲਦ ਲਾਰੈਂਸ ਬਿਸ਼ਨੋਈ ਦਾ ਪੰਜਾਬ ਪੁਲਸ ਰਿਮਾਂਡ ਲੇਵੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਫਿਲਹਾਲ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਲਿਆ ਹੋਇਆ। ਹਾਲਾਂਕਿ ਬਿਸ਼ਨੋਈ ਨੂੰ ਪੰਜਾਬ ਪੁਲਸ ਤੋਂ ਐਨਕਾਊਂਟਰ ਦਾ ਡਰ ਸਤਾ ਰਿਹਾ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਡਾਨ ਬਣਨ ਦੀ ਰਾਹ ’ਤੇ ਚੱਲ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਇੰਝ ਚਲਾਉਂਦੈ ਗੈਂਗ
ਇਸੇ ਲਈ ਬਿਸ਼ਨੋਈ ਨੇ ਪਹਿਲਾਂ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਪਾਈ ਅਤੇ ਹੁਣ ਪੰਜਾਬ-ਹਰਿਆਣਾ ਹਾਈਕੋਰਟ ’ਚ ਪਟੀਸ਼ਨ ਪਾਉਣ ਦੀ ਤਿਆਰੀ ਕਰ ਰਿਹਾ ਹੈ ਤਾਂ ਕਿ ਬਿਸ਼ਨੋਈ ਦਾ ਪੰਜਾਬ ਪੁਲਸ ਨੂੰ ਰਿਮਾਂਡ ਨਾ ਮਿਲੇ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਵੱਖ ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਬਹੁਤ ਜਲਦ ਲਾਰੈਂਸ ਬਿਸ਼ਨੋਈ ਦਾ ਪੰਜਾਬ ਪੁਲਸ ਰਿਮਾਂਡ ਲੇਵੇਗੀ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ ਤੋਂ ਬਾਅਦ ਪੰਜਾਬ ਪੁਲਸ ਦੇ ਸਾਹ ਫੁੱਲੇ, ਦਾਅ ’ਤੇ ਲੱਗੀ ਸਾਖ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਟ੍ਰਿਪਲ ਕਤਲ ਕਾਂਡ: ਸਿਰ 'ਚ ਗੋਲ਼ੀਆਂ ਮਾਰ ਕੇ ਪਤਨੀ ਤੇ ਸੱਸ-ਸਹੁਰੇ ਨੂੰ ਦਿੱਤੀ ਰੂਹ ਕੰਬਾਊ ਮੌਤ
NEXT STORY