ਫਰੀਦਕੋਟ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਣ ਉਸ ਨੂੰ ਜੇਲ੍ਹ ’ਚੋਂ ਇਲਾਜ ਲਈ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਚੁਣੀ ਹੋਈ ਟੀਮ ਨੂੰ ਹੀ ਉਸ ਕੋਲ ਰੱਖਿਆ ਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਦੀ ਤਬੀਅਤ ਦੇਰ ਰਾਤ ਵਿਗੜੀ ਸੀ। ਜਿਸ ਤੋਂ ਬਾਅਦ ਜੇਲ੍ਹ ਹਸਪਤਾਲ ਵਲੋਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿਚ ਰੈਫਰ ਕੀਤਾ ਗਿਆ। ਦੇਰ ਰਾਤ ਹੀ ਸੁਰੱਖਿਆ ਘੇਰੇ ਵਿਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਲਾਰੈਂਸ ਦੇ ਨੇੜੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਸ ਕੋਈ ਰਿਸਕ ਨਹੀਂ ਲੈਣਾ ਚਾਹੁੰਦੀ ਹੈ, ਜਿਸ ਦੇ ਮੱਦੇਨਜ਼ਰ ਕੁਝ ਚੋਣਵੇ ਲੋਕਾਂ ਨੂੰ ਹੀ ਉਸ ਕੋਲ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੂਬੇ ’ਚ ਹੜ੍ਹਾਂ ਕਾਰਨ ਬਣੇ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਲਾਨ
ਬੀਤੇ ਮਹੀਨੇ ਦਿੱਲੀ ਤੋਂ ਕੀਤਾ ਗਿਆ ਸੀ ਸ਼ਿਫਟ
ਲਾਰੈਂਸ ਨੂੰ ਬੀਤੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿਚ ਸ਼ਿਫਟ ਕੀਤਾ ਗਿਆ ਸੀ। ਐੱਨ. ਆਈ. ਏ. ਅਤੇ ਫਿਰ ਗੁਜਰਾਤ ਪੁਲਸ ਉਸ ਤੋਂ ਪੁੱਛਗਿੱਛ ਲਈ ਨਾਲ ਲੈ ਗਈ ਸੀ। ਦਿੱਲੀ ਵਿਚ ਹੁੰਦੇ ਹੋਏ ਉਸ ਨੂੰ ਜਾਨ ਤੋਂ ਮਾਰਨ ਦੀ ਇਨਪੁਟਸ ਮਿਲੇ ਸਨ। ਜਿਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਬਠਿੰਡਾ ਜੇਲ੍ਹ ਭੇਜਣ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵਲੋਂ ਮਨਜ਼ੂਰ ਕਰਨ ਤੋਂ ਬਾਅਦ ਉਸ ਨੂੰ ਬਠਿੰਡੇ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਕਾਰਨ ਵਿਗੜੇ ਹਾਲਾਤ ਦਰਮਿਆਨ ਲੁਧਿਆਣਾ ਦੇ ਡੀ. ਸੀ. ਦੀ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੱਕ ਰਹੇਗਾ ਬੰਦ
NEXT STORY