ਅੰਮ੍ਰਿਤਸਰ (ਸੰਜੀਵ) : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਵਿਚਾਲੇ ਖਰੜ ਤੋਂ ਅੰਮ੍ਰਿਤਸਰ ਲਿਆਂਦਾ ਗਿਆ। 8 ਦਿਨ ਦੇ ਪੁਲਸ ਰਿਮਾਂਡ ’ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਵੇਰੇ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕਰਕੇ ਉਸ ਦੇ ਰਿਮਾਂਡ ਵਿੱਚ ਵਾਧਾ ਕੀਤਾ ਜਾਵੇਗਾ। ਸਖਤ ਸੁਰੱਖਿਆ ਵਿਚਾਲੇ ਦੇਰ ਰਾਤ ਅੰਮ੍ਰਿਤਸਰ ਪੁੱਜੇ ਲਾਰੈਂਸ ਬਿਸ਼ਨੋਈ ਲਈ ਕਮਿਸ਼ਨਰੇਟ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਸਰ ਦੇ ਐਂਟਰੀ ਗੇਟ ਤੋਂ ਲੈ ਕੇ ਸ਼ਹਿਰ ਦੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਸੁਰੱਖਿਆ ਪਹਿਰਾ ਲਾਇਆ ਗਿਆ ਸੀ। ਗੈਂਗਸਟਰ ਲਾਰੈਂਸ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਰੱਖਿਆ ਗਿਆ ਹੈ, ਜਿੱਥੋਂ ਪੁਲਸ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ ਅਦਾਲਤ 'ਚ ਪੇਸ਼ ਕਰੇਗੀ।
ਖ਼ਬਰ ਇਹ ਵੀ : CM ਮਾਨ ਨੇ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ ਤਾਂ ਉਥੇ ਅਦਾਲਤ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ, ਪੜ੍ਹੋ TOP 10
ਕਿਉਂ ਲਿਆਂਦਾ ਗਿਆ ਗੈਂਗਸਟਰ ਬਿਸ਼ਨੋਈ ਨੂੰ ਅੰਮ੍ਰਿਤਸਰ?
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਪਿਛਲੇ ਕਾਫੀ ਸਮੇਂ ਤੋਂ ਅੰਮ੍ਰਿਤਸਰ ਪੁਲਸ ਨੂੰ ਲੋੜੀਂਦਾ ਸੀ। ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਦੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਪੁਲਸ ਨੂੰ ਲੋੜੀਂਦਾ ਹੈ। ਉਸ ਮਾਮਲੇ 'ਚ ਪੁਲਸ ਨੇ ਅਦਾਲਤ ਤੋਂ ਲਾਰੈਂਸ ਦਾ 8 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ, ਕੱਲ੍ਹ ਸਵੇਰੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਦੁਬਾਰਾ ਪੇਸ਼ ਕਰਕੇ ਰਿਮਾਂਡ 'ਚ ਵਾਧਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵਿੰਡਸ਼ੀਲਡ 'ਚ ਦਰਾੜ ਤੋਂ ਬਾਅਦ ਮੁੰਬਈ 'ਚ Spicejet ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
ਕੀ ਕਹਿਣਾ ਹੈ ਪੁਲਸ ਦਾ
ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸੁਰੱਖਿਆ ਦੀ ਪੂਰੀ ਕਮਾਂਡ ਸੰਭਾਲੀ ਹੋਈ ਹੈ, ਜਿਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਪੁਲਸ ਰਿਮਾਂਡ ’ਤੇ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਉਸ ਦਾ ਰਿਮਾਂਡ ਕੱਲ੍ਹ ਖਤਮ ਹੋ ਰਿਹਾ ਹੈ, ਇਸ ਲਈ ਉਸ ਨੂੰ ਦੁਬਾਰਾ ਪੇਸ਼ੀ ਲਈ ਲਿਆਂਦਾ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਨਹੀਂ ਪਹੁੰਚਾ ਦਿੰਦਾ : CM ਮਾਨ
NEXT STORY