ਮੋਹਾਲੀ (ਪਰਦੀਪ) : ਮੋਹਾਲੀ ਪੁਲਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਮਹੀਨੇ ਪੁਰਾਣੇ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਥੇ ਇਹ ਗੱਲ ਦੱਸਣਯੋਗ ਹੈ ਕਿ ਅੱਜ ਤੋਂ ਤਕਰੀਬਨ 10 ਮਹੀਨੇ ਪਹਿਲਾਂ ਮੋਹਾਲੀ ਦੇ ਸੈਕਟਰ-78 ਸਥਿਤ ਇਕ ਨਿੱਜੀ ਹੋਟਲ ਮਾਲਕ, ਜੋ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ, ਤੋਂ 40 ਲੱਖ ਰੁਪਏ ਦੀ ਰੰਗਦਾਰੀ ਮੰਗਣ ਅਤੇ ਫਾਇਰਿੰਗ ਮਾਮਲੇ ’ਚ ਲਾਰੈਂਸ ਬਿਸ਼ਨੋਈ ਨੂੰ ਨਾਮਜ਼ਦ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਬਿਕਰਮ ਮਜੀਠੀਆ ਨੇ CM ਮਾਨ ਨੂੰ ਘੇਰਿਆ, ਆਖੀ ਇਹ ਗੱਲ
ਬੀਤੇ ਦਿਨ ਮਾਨਸਾ ਅਦਾਲਤ ਤੋਂ ਮੋਹਾਲੀ ਪੁਲਸ ਵੱਲੋਂ ਉਸ ਨੂੰ ਇਕ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ।
ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਤਰਨਤਾਰਨ RPG ਹਮਲਾ : ਦੋ ਨਾਬਾਲਗ ਮੁਲਜ਼ਮਾਂ ਨੂੰ ਭੇਜਿਆ ਬਾਲ ਸੁਧਾਰ ਘਰ, ਬਾਕੀ 4 ਬੁੱਧਵਾਰ ਤਕ ਰਿਮਾਂਡ 'ਤੇ
NEXT STORY