ਨਵੀਂ ਦਿੱਲੀ/ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਅਤੇ ਕਈ ਕੇਸਾਂ 'ਚ ਲੋੜੀਂਦਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਅਮਰੀਕੀ ਏਜੰਸੀਆਂ ਵੱਲੋਂ ਡਿਟੇਨ ਕਰਨ ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੱਡਾ ਖ਼ੁਲਾਸਾ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਵਕੀਲ ਨੇ ਕਿਹਾ ਕਿ ਇਹ ਫੇਕ ਖ਼ਬਰ ਹੈ। ਜੇਕਰ ਅਮਰੀਕੀ ਏਜੰਸੀਆਂ ਵੱਲੋਂ ਅਸਲ 'ਚ ਉਸ ਨੂੰ ਡਿਟੇਨ ਕੀਤਾ ਗਿਆ ਹੁੰਦਾ ਤਾਂ ਐੱਫ. ਬੀ. ਆਈ. ਜਾਂ ਅਮਰੀਕੀ ਏਜੰਸੀਆਂ ਵੱਲੋਂ ਭਾਰਤੀ ਏਜੰਸੀਆਂ ਨਾਲ ਸੰਪਰਕ ਕੀਤਾ ਜਾਣਾ ਸੀ ਅਤੇ ਉਨ੍ਹਾਂ ਨਾਲ ਕੋਈ ਨਾ ਕੋਈ ਜਾਣਕਾਰੀ ਸਾਂਝੀ ਕਰਨੀ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਬਸ ਇਹ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਗੋਲਡੀ ਬਰਾੜ ਨੂੰ ਡਿਟੇਨ ਕੀਤਾ ਗਿਆ ਹੈ ਅਤੇ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ। ਗੈਂਗਸਟਰ ਬਿਸ਼ਨੋਈ ਦੇ ਵਕੀਲ ਨੇ ਕਿਹਾ ਕਿ ਜੇਕਰ ਉਸ ਨੂੰ ਡਿਟੇਨ ਕੀਤਾ ਹੁੰਦਾ ਤਾਂ ਅਮਰੀਕੀ ਏਜੰਸੀਆਂ ਨੇ ਵਿਦੇਸ਼ਾਂ ਮੀਡੀਆ 'ਚ ਵੀ ਇਸ ਗੱਲ ਦੀ ਪੁਸ਼ਟੀ ਕਰਨੀ ਸੀ ਪਰ ਕਿਸੇ ਦਾ ਕੋਈ ਵੀ ਸਪੱਸ਼ਟੀਕਰਨ ਨਹੀਂ ਆਇਆ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਕੋਈ ਵੀ ਸਬੂਤ ਨਹੀਂ ਹੈ ਤੇ ਇਹ ਬਸ ਫੇਕ ਖ਼ਬਰ ਹੈ।
ਇਹ ਵੀ ਪੜ੍ਹੋ- ਗੋਲਡੀ ਬਰਾੜ ਦੇ ਅਮਰੀਕਾ ’ਚ ਡਿਟੇਨ ਹੋਣ ਦੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ, ਕਿਹਾ ਜਲਦ ਲਿਆਵਾਂਗੇ ਵਾਪਸ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਅਮਰੀਕੀ ਏਜੰਸੀਆਂ ਵੱਲੋਂ ਡਿਟੇਨ ਕਰ ਲੈਣ ਦੀ ਜਾਣਕਾਰੀ ਮਿਲੀ ਸੀ। ਜਿਸ ਨਾਲ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਸੀ। ਹਾਲਾਂਕਿ ਪਹਿਲਾਂ ਅਧਿਕਾਰਤ ਤੌਰ 'ਤੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਸੀ ਪਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਜਲਦ ਹੀ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ 'ਤੇ ਵਿਰੋਧੀ ਧਿਰਾਂ ਵੱਲੋਂ ਕਈ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਕਈਆਂ ਵੱਲੋਂ ਇਸ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਐੱਸ. ਟੀ. ਐੱਫ. ਨੇ ਇੰਝ ਫੜਿਆ ਗੈਂਗਸਟਰ ਗੋਲਡੀ ਬਰਾੜ, ਟੀਮ ਦਾ ਹਿੱਸਾ ਰਹੇ ਪੁਲਸ ਅਫਸਰ ਨੇ ਕੀਤੇ ਵੱਡੇ ਖ਼ੁਲਾਸੇ
NEXT STORY