Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    2:58:14 PM

  • gold demand in india falls  impact of pm modi  s appeal on customs duty seen

    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

PUNJAB News Punjabi(ਪੰਜਾਬ)

ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

  • Updated: 14 Jul, 2022 06:24 PM
Chandigarh
lawrence rinda gang 13 arrests 9 sharpshooters igp shocking revelations
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਬਿਊਰੋ) : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਥੋੜ੍ਹੇ ਦਿਨਾਂ ਬਾਅਦ ਪੰਜਾਬ ਪੁਲਸ ਵੱਲੋਂ ਇਸ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ’ਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਊ, ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁੰਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ, ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ, ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਮਖੂ ਵਿਖੇ ਨਾਮ ਚਰਚਾ ਦੌਰਾਨ ਡੇਰਾ ਪ੍ਰੇਮੀਆਂ ਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਇਆ ਜ਼ਬਰਦਸਤ ਟਕਰਾਅ

ਆਈ.ਜੀ.ਪੀ. ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ ਦਿਹਾਤੀ ਪੁਲਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕੁਝ ਸੁਰਾਗਾਂ ’ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਨ੍ਹਾਂ ਖ਼ਿਲਾਫ਼ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ’ਚ ਘਿਨੌਣੇ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫ਼ੀ ਜ਼ਿਲ੍ਹਿਆਂ ’ਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ’ਚ ਸ਼ਾਮਲ ਸਨ। ਆਈ. ਜੀ. ਪੀ. ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫ਼ਾਸ਼ ਕਰਨ ਤੋਂ ਬਾਅਦ ਪੰਜਾਬ ਪੁਲਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ 7 ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

ਇਹ ਵੀ ਪੜ੍ਹੋ : ਅਮਰੀਕਾ ਤੇ ਯੂਰਪ ’ਚ ਸਖ਼ਤੀ ਨੂੰ ਵੇਖਦਿਆਂ ਕਬੂਤਰਬਾਜ਼ਾਂ ਨੇ ਲੱਭਿਆ ਨਵਾਂ ਤਰੀਕਾ, ਇੰਝ ਠੱਗ ਰਹੇ ਲੱਖਾਂ ਰੁਪਏ

ਐੱਸ. ਐੱਸ. ਪੀ. ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ, ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ’ਚ ਬੰਦ ਹੈ। ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਦਾ ਗਿਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ’ਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਊ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਜ਼ਿਕਰਯੋਗ ਹੈ ਕਿ ਪੁਲਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲਾਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ’ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਬਰੇਟਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

  • Lawrence Bishnoi
  • Rinda
  • Sharpshooter
  • Arrested
  • IGP
  • Gondar
  • Bombay Group
  • ਲਾਰੈਂਸ ਬਿਸ਼ਨੋਈ
  • ਰਿੰਦਾ
  • ਸ਼ਾਰਪ ਸੂ਼ਟਰ
  • ਗ੍ਰਿਫ਼ਤਾਰ
  • ਆਈ ਜੀ ਪੀ
  • ਗੌਂਡਰ
  • ਬੰਬੀਹਾ ਗਰੁੱਪ

ਰਿਸ਼ਤੇਦਾਰ ਬਣ ਕੇ ਪੁਆਏ ਆਪਣੇ ਖ਼ਾਤੇ ’ਚ ਪੈਸੇ, ਧੋਖਾਦੇਹੀ ਦਾ ਮੁਕੱਦਮਾ ਦਰਜ

NEXT STORY

Stories You May Like

  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • food safety department collects 9 samples of groceries and fast food
    ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
  • boeing 787 9 dreamliner passengers going to canada will get big relief
    Canada ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • cia staff  s major operation
    CIA ਸਟਾਫ  ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ, 2 ਪਿਸਤੌਲ ਤੇ ਮੋਟਰਸਾਈਕਲ ਸਣੇ 2 ਸਮੱਗਲਰ ਕਾਬੂ
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • love marriage punjab
    ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • major incident in alike village of ferozepur
    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ, ਪੜ੍ਹੋ ਪੂਰੀ ਖ਼ਬਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh  senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • good news for electricity consumers
      ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ...
    • mullanpur bandh
      ਸਫ਼ਾਈ ਸੇਵਕਾਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਮੁੱਲਾਂਪੁਰ ਸ਼ਹਿਰ ਮੁਕੰਮਲ ਬੰਦ
    • peer jain incident
      ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 25...
    • kharar chamber of commerce supports   punjab bandh
      ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh khanna
      ਪੰਜਾਬ ਬੰਦ: ਖੰਨਾ 'ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +