ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਪੁਲਸ ਵੱਲੋਂ ਬੀਤੀ 11 ਜੁਲਾਈ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਸੋਮਵਾਰ ਸਵੇਰੇ ਮੁੜ ਉਸ ਨੂੰ ਸਖ਼ਤ ਪਹਿਰੇ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੁੜ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਧਾਇਕਾਂ ਲਈ ਰਿਹਾਇਸ਼ ਲੱਭਣਾ ਬਣਿਆ ਚੁਣੌਤੀ, ਨਵੇਂ ਫਲੈਟ ਖ਼ਰੀਦੇਗੀ ਸਰਕਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪੰਕਜ ਬੇਦੀ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹੋਰ ਮੰਗਿਆ ਗਿਆ ਸੀ। ਇਸ 'ਤੇ ਸੁਣਵਾਈ ਦੌਰਾਨ ਅਦਾਲਤ ਵੱਲੋਂ 3 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਓ ਸਾਵਧਾਨ! ਹੁਣ ਮੋਬਾਇਲਾਂ 'ਤੇ ਆਉਣਗੇ ਚਲਾਨ ਦੇ ਮੈਸਜ
ਜ਼ਿਕਰਯੋਗ ਹੈ ਕਿ ਸਾਲ 2019 'ਚ ਹੁਸ਼ਿਆਰਪੁਰ 'ਚ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ 'ਚ ਹੀ ਪੁਲਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਤੋਂ ਟ੍ਰਾਂਜਿਟ ਰਿਮਾਂਡ 'ਤੇ ਲੈ ਕੇ ਆਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਸੁਖਨਾ ਝੀਲ' ਦਾ ਫਲੱਟ ਗੇਟ ਖੋਲ੍ਹਦੇ ਹੀ ਟ੍ਰੈਫਿਕ ਕੀਤਾ ਡਾਇਵਰਟ, ਕਈ ਜਗ੍ਹਾ ਪੁਲ ਉੱਪਰੋਂ ਲੰਘਿਆ ਪਾਣੀ (ਤਸਵੀਰਾਂ)
NEXT STORY