ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਮਾਨਸਿਕਤਾ ਉੱਤੇ ਡੂੰਘੀ ਸੱਟ ਮਾਰਦੀਆਂ ਹਨ ਜਿਸ ਕਰਕੇ ਸਰਕਾਰਾਂ ਨੂੰ ਤੁਰੰਤ ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨੀ ਵਿਵਸਥਾ ਸਥਾਪਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਹਰੇਕ ਧਰਮ ਦੇ ਧਾਰਮਿਕ ਗ੍ਰੰਥ ਸਤਿਕਾਰਯੋਗ ਹਨ ਪਰ ਸਿਰਫ ਸਿੱਖ ਧਰਮ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕੋ-ਇਕ ਅਜਿਹੇ ਪਾਵਨ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਜਾਗਤ-ਜੋਤਿ ਗੁਰਤਾਗੱਦੀ ਮਿਲੀ ਹੈ।
ਇਹ ਵੀ ਪੜ੍ਹੋ : ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ
ਉਨ੍ਹਾਂ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਤੱਕ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਿਆਈ ਨੂੰ ਸਤਿਕਾਰ ਭੇਟ ਕੀਤਾ ਹੈ ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਸ਼ੁਰੂ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਹਿਰਦੇ ਵੇਦਕ ਵਰਤਾਰਾ ਹੁਣ ਰੋਜ਼ਾਨਾ ਦੀ ਗੱਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰੇਕ ਬੇਅਦਬੀ ਦੀ ਘਟਨਾ ਸਿੱਖ ਮਨਾਂ ਨੂੰ ਛਲਣੀ-ਛਲਣੀ ਕਰ ਦਿੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਵਿਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋ ਸਕੀਆਂ। ਬਾਬਾ ਬਲਬੀਰ ਸਿੰਘ ਨੇ ਇਹ ਵੀ ਆਖਿਆ ਕਿ ਮੌਜੂਦਾ ਕਾਨੂੰਨੀ ਧਾਰਾਵਾਂ ਬੇਅਦਬੀਆਂ ਦੇ ਅਪਰਾਧੀਆਂ ਨੂੰ ਸਖਤ ਸਜ਼ਾਵਾਂ ਦੇਣ ‘ਚ ਅਸਰਦਾਰ ਸਾਬਿਤ ਨਹੀਂ ਹੋ ਰਹੀਆਂ ਹਨ ਜਿਸ ਕਰਕੇ ਇਨ੍ਹਾਂ ਕਾਨੂੰਨੀ ਧਾਰਾਵਾਂ ਵਿਚ ਸੋਧ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਤਾਗੱਦੀ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਨਵਾਂ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
NEXT STORY