ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਇੱਥੇ ਸੈਕਟਰ-42 'ਚ ਸ਼ਨੀਵਾਰ ਨੂੰ ਪ੍ਰਾਪਰਟੀ ਦੇ ਝਗੜੇ ਦੌਰਾਨ ਇਕ ਔਰਤ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਵਕੀਲ ਨੇ ਆਪਣੀ ਲਾਇਸੈਂਸੀ ਦੋਨਾਲੀ ਨਾਲ ਔਰਤ ਨੂੰ ਗੋਲੀ ਮਾਰੀ। ਮ੍ਰਿਤਕ ਔਰਤ ਦੀ ਪਛਾਣ ਰਾਜਿੰਦਰ ਕੌਰ ਕੌੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਵਕੀਲ ਅਤੇ ਔਰਤ ਦੇ ਪਰਿਵਾਰ ਵਿਚਾਲੇ ਇਕ ਕੋਠੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਅਤੇ ਅਦਾਲਤ ਦੇ ਹੁਕਮਾਂ ਤਹਿਤ ਕੋਠੀ ਦਾ ਕਬਜ਼ਾ ਖ਼ਾਲੀ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ ਅਤੇ ਔਰਤ ਕੋਠੀ ਦਾ ਕਬਜ਼ਾ ਲੈਣ ਪੁੱਜੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ 'ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ
ਇਸ ਦੌਰਾਨ ਕੋਠੀ 'ਤੇ ਕਬਜ਼ਾ ਕਰੀ ਬੈਠੇ ਵਕੀਲ ਜੇ. ਪੀ. ਐੱਸ. ਚੱਢਾ 'ਤੇ ਆਪਣੀ ਲਾਇਸੈਂਸ ਦੋਨਾਲੀ ਬੰਦੂਕ ਨਾਲ ਔਰਤ ਦੇ ਗੋਲੀ ਚਲਾਉਣ ਦੇ ਦੋਸ਼ ਲੱਗ ਰਹੇ ਹਨ। ਗੋਲੀ ਰਾਜਿੰਦਰ ਕੌਰ ਦੇ ਮੂੰਹ 'ਚ ਲੱਗੀ, ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਜ਼ਖਮੀ ਔਰਤ ਨੂੰ ਤੁਰੰਤ ਪੀ. ਜੀ. ਆਈ. ਚੰਡੀਗੜ੍ਹ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਫਾਇਰਿੰਗ ਕਿਨ੍ਹਾਂ ਹਾਲਾਤਾਂ 'ਚ ਹੋਈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
NEXT STORY