ਚੰਡੀਗੜ੍ਹ (ਸੁਸ਼ੀਲ ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਬਾਰ ਐਸੋਸੀਏਸ਼ਨ ਦੇ ਸਕੱਤਰ ਗਗਨਦੀਪ ਜੰਮੂ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ। ਸੀ. ਆਈ. ਏ.-1, ਹਿਸਾਰ ਦੇ ਅਧਿਕਾਰੀਆਂ ਨੂੰ ਐੱਫ. ਆਈ. ਆਰ. 'ਚ ਨਾਮਜ਼ਦ ਕੀਤਾ ਗਿਆ ਹੈ ਅਤੇ ਅਸਲਾ ਐਕਟ ਸਮੇਤ ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸਬੰਧਿਤ ਐੱਸ. ਐੱਚ. ਓ. ਨੂੰ ਪੁਲਸ ਲਾਈਨਜ਼ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਅਤੇ ਸਮਰੱਥ ਅਧਿਕਾਰੀ ਵਲੋਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲਾ ਹੁਣ ਹੱਲ ਹੋ ਗਿਆ ਹੈ ਅਤੇ ਕੰਮ ਭਲਕੇ 19 ਦਸੰਬਰ, 2025 ਨੂੰ ਦੁਬਾਰਾ ਸ਼ੁਰੂ ਹੋਵੇਗਾ।
ਪੰਜਾਬ 'ਚ ਸਿਆਸੀ ਹਿਲਜੁੱਲ ਵਿਚਾਲੇ ਨਵਜੋਤ ਸਿੰਘ ਸਿੱਧੂ ਦੀ ਨਵੀਂ ਪੋਸਟ
NEXT STORY