ਖੰਨਾ (ਵਿਪਨ) : ਖੰਨਾ ਦੇ ਭਾਦਲਾ ਸਥਿਤ ਇਕ ਫੈਕਟਰੀ 'ਚ ਲੀਜ਼ ਹੋਲਡਰਾਂ ਨੇ ਹਿਸਾਬ ਕਰਨ ਦੇ ਬਹਾਨੇ ਫੈਕਟਰੀ ਮਾਲਕਾਂ ਨੂੰ ਬੁਲਾ ਕੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰਵਾ ਦਿੱਤਾ। ਜਾਣਕਾਰੀ ਮੁਤਾਬਕ 15 ਤੋਂ 20 ਲੋਕਾਂ ਨੇ ਬੇਸਬਾਲਾਂ , ਲੋਹੇ ਦੇ ਤੇਜ਼ਧਾਰ ਹਥਿਆਰਾਂ ਨਾਲ 3 ਵਿਅਕਤੀਆਂ 'ਤੇ ਹਮਲਾ ਕੀਤਾ ਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਤਿੰਨਾਂ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਜ਼ੇਰੇ ਇਲਾਜ ਹਨ। ਇਸ ਸਬੰਧੀ ਗੱਲ ਕਰਦਿਆਂ ਡੀ. ਐੱਸ. ਪੀ. ਵਿਲਿਅਮ ਜੈਜ਼ੀ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ ’ਚ ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਹੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
ਦੱਸਿਆ ਜਾ ਰਿਹਾ ਹੈ ਕਿ ਦੂਸਰੀ ਧਿਰ ਦੇ ਕੁਝ ਲੋਕ ਵੀ ਹਸਪਤਾਲ ਦਾਖ਼ਲ ਹੋਏ ਹਨ। ਹਸਪਤਾਲ 'ਚ ਦਾਖ਼ਲ ਫੈਕਟਰੀ ਮਾਲਕ ਰਾਕੇਸ਼ ਬਜਾਜ, ਰਾਜੇਸ਼ ਬਜਾਜ ਅਤੇ ਨਿਤਿਸ਼ ਬਜਾਜ ਨੇ ਦੱਸਿਆ ਕਿ ਉਨ੍ਹਾਂ ਦੀ ਭਾਦਲਾ 'ਚ ਐੱਸ. ਐੱਨ. ਬਜਾਜ ਅਲੋਇਸ ਨਾਮ ਦੀ ਫੈਕਟਰੀ ਹੈ, ਜਿਸ ਨੂੰ ਉਨ੍ਹਾਂ ਨੇ ਲੀਜ਼ 'ਤੇ ਦਿੱਤੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੀਜ਼ ਹੋਲਡਰਾਂ ਨੇ ਨਾ ਤਾਂ ਬਿਜਲੀ ਦੇ ਬਿੱਲ ਦਾ ਭੁਗਤਾਨ ਕੀਤਾ ਸੀ ਤੇ ਨਾ ਉਨ੍ਹਾਂ ਦਾ ਕਿਰਾਇਆ ਦਿੱਤਾ ਸੀ। ਜਿਸ ਦੇ ਚੱਲਦਿਆਂ ਪ੍ਰਦੂਸ਼ਨ ਵਿਭਾਗ ਨੇ ਜੁਰਮਾਨਾ ਵੀ ਲਾ ਦਿੱਤਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੈਸਿਆਂ ਦੇ ਲੈਣ-ਦੇਣ ਕਾਰਨ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਇਸ ਸਬੰਧੀ ਪਤਾ ਲੱਗਣ 'ਤੇ ਜਦੋਂ ਡੀਲਰ ਰਾਹੀਂ ਲੀਜ਼ ਹੋਲਡਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਅੱਜ ਹਿਸਾਬ ਕਰਨ ਦੇ ਬਹਾਨੇ ਸਾਨੂੰ ਫੈਕਟਰੀ ਬੁਲਾ ਲਿਆ। ਜ਼ਖ਼ਮੀਆਂ ਨੇ ਦੱਸਿਆ ਕਿ ਜਿਵੇਂ ਹੀ ਅਸੀਂ ਫੈਕਟਰੀ ਪਹੁੰਚੇ ਤਾਂ 15 ਤੋਂ 20 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਾਡੇ 'ਤੇ ਹਮਲਾ ਕਰ ਦਿੱਤਾ ਪਰ ਅਸੀਂ ਭੱਜ ਕੇ ਆਪਣੀ ਜਾਨ ਬਚਾਈ। ਡੀ. ਐੱਸ. ਪੀ. ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਗਿਆ ਹੈ ਤੇ ਪੁਲਸ ਨੇ ਜ਼ਖ਼ਮੀਆਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਦੂਸਰੀ ਧਿਰ ਦੇ ਲੋਕ ਸਾਰੇ ਦੋਸ਼ਾਂ ਨੂੰ ਝੂਠਾ ਦੱਸ ਰਹੇ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬਿਜਲੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ, ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆ ਰਿਹੈ 'ਜ਼ੀਰੋ'
NEXT STORY