ਚੰਡੀਗੜ੍ਹ (ਰਮਨਜੀਤ) - ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤੀ ਸੰਮਨ ਮਾਮਲੇ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਉਨ੍ਹਾਂ ਦੇ ਹੱਕ ਵਿਚ ਖੜ੍ਹੇ ਹੋ ਗਏ ਹਨ। ਹਾਲਾਂਕਿ ਭਗਵੰਤ ਮਾਨ ਦੇ ਬਿਆਨ ਤੋਂ ਅਜਿਹਾ ਨਹੀਂ ਲੱਗ ਰਿਹਾ ਕਿ ਉਹ ਖੁੱਲ੍ਹ ਕੇ ਖਹਿਰਾ ਦੇ ਸਮਰਥਨ 'ਚ ਹਨ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਉਪ ਚੋਣ ਦੇ ਸਮੇਂ ਹੀ ਖਹਿਰਾ ਤੇ ਮਾਨ ਵਿਚਕਾਰ ਅਣਬਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ, ਇਸ ਲਈ ਇਸ ਮਾਮਲੇ ਵਿਚ ਭਗਵੰਤ ਮਾਨ ਦਾ ਬਿਆਨ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਭਗਵੰਤ ਮਾਨ ਨੇ ਖਹਿਰਾ ਨੂੰ ਨਿਡਰ ਬੁਲਾਰਾ ਅਤੇ ਧੜੱਲੇਦਾਰ ਲੀਡਰ ਕਰਾਰ ਦਿੱਤਾ। ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਮਾਮਲੇ ਬਾਰੇ ਪਾਰਟੀ ਨੇ ਕਾਨੂੰਨੀ ਸਲਾਹਕਾਰਾਂ ਕੋਲੋਂ ਸਲਾਹ ਮੰਗੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਰਤੀ ਕਾਨੂੰਨ ਵਿਵਸਥਾ 'ਚ ਪੂਰਾ ਭਰੋਸਾ ਹੈ ਅਤੇ ਇਹ ਵੀ ਯਕੀਨ ਹੈ ਕਿ ਸੁਖਪਾਲ ਸਿੰਘ ਖਹਿਰਾ ਇਸ ਪੂਰੇ ਮਾਮਲੇ ਵਿਚੋਂ ਪਾਕ-ਸਾਫ਼ ਨਿਕਲ ਕੇ ਆਉ
ਜ਼ਿਲਾ ਪੁਲਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਈ ਪ੍ਰੋਡਕਸ਼ਨ ਵਾਰੰਟ 'ਤੇ
NEXT STORY