ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਜਿਸ ਕੋਲ ਜਿੰਨਾ ਦਿਮਾਗ ਹੈ, ਉਸ ਨੇ ਉਨੀ ਹੀ ਗੱਲ ਕੀਤੀ ਹੈ। ਕੁਝ ਲੋਕ ਅਜਿਹੇ ਔਖੇ ਸਮੇਂ ਵੀ ਸਿਰਫ ਸਿਆਸਤ ਹੀ ਕਰਦੇ ਹਨ। ਅਸੀਂ ਸਪੈਸ਼ਲ ਸੈਸ਼ਨ ਕੋਈ ਰਾਜਨੀਤੀ ਕਰਨ ਜਾਂ ਗਾਲ੍ਹਾਂ ਖਾਣ ਲਈ ਨਹੀਂ ਬੁਲਾਇਆ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ.ਐੱਸ.ਪੀਜ਼ ਨੂੰ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਆਏ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ। ਉਦੋਂ ਵੀ ਇਸ ਗੱਲ ਦਾ ਵਿਵਾਦ ਬਣਾਇਆ ਗਿਆ ਕਿ ਉਨ੍ਹਾਂ ਨੂੰ ਦਰਿਆ ਪਾਰ ਵਾਲੇ ਪਿੰਡਾਂ ਵਿਚ ਨਹੀਂ ਜਾਣ ਦਿੱਤਾ। ਉਨ੍ਹਾਂ ਕਿਹਾ ਕਿ ਰਾਵੀ ਦਾ ਵਹਾਅ ਬਹੁਤ ਤੇਜ਼ੀ ਸੀ, ਜੇਕਰ ਉਹ ਪਾਣੀ ਨਾਲ ਸਰਹੱਦ ਪਾਰ ਕਰ ਜਾਂਦੇ ਤਾਂ ਫਿਰ ਇਹਨਾਂ ਨੇ ਕਹਿਣਾ ਸੀ ਕਿ ਰਾਹੁਲ ਗਾਂਧੀ ਨੂੰ ਪਾਕਿਸਤਾਨ ਭੇਜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਨਿੰਦਾ ਮਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ GST ਦੀ ਰੇਡ! ਮੋਬਾਈਲਾਂ ਦੀ ਦੁਕਾਨ 'ਚ ਹੋ ਰਹੀ ਚੈਕਿੰਗ
NEXT STORY