ਚੰਡੀਗੜ੍ਹ : ਪੰਜਾਬ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਲਿਆਂਦਾ ਗਿਆ। ਇਹ ਮਤਾ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਵਾਰ-ਵਾਰ ਸਮਾਂ ਮੰਗਿਆ ਗਿਆ ਪਰ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਜਵਾਬ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲੀਆ ਦਿਨਾਂ ਵਿਚ ਹੱਦੋਂ ਵੱਧ ਤਬਾਹੀ ਹੋਈ, ਲੋਕਾਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਪ੍ਰਧਾਨ ਮੰਤਰੀ ਵੱਲੋਂ ਇਸ ਸੰਬੰਧੀ ਕੋਈ ਸੰਵੇਦਨਸ਼ੀਲਤਾ ਨਹੀਂ ਦਿਖਾਈ ਗਈ ਅਤੇ ਇਥੋਂ ਤੱਕ ਕਿ ਇਕ ਟਵੀਟ ਤੱਕ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਜ਼ਮੀਨਾਂ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੈਬਨਿਟ ਦੀ ਲੱਗੀ ਮੋਹਰ
ਨਿੰਦਾ ਮਤਾ ਵਿਚ ਦਰਸਾਇਆ ਗਿਆ ਕਿ ਸੰਕਟ ਦੇ ਸਮੇਂ 'ਚ ਕੇਂਦਰ ਦੀ ਚੁੱਪੀ ਅਤੇ ਰਵੱਈਆ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਸਿੰਚਾਈ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਬਾਰੇ ਟਵੀਟ ਵੀ ਨਹੀਂ ਕੀਤਾ। ਅਸੀਂ 20,000 ਕਰੋੜ ਰੁਪਏ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੇ ਸਿਰਫ਼ 1,600 ਕਰੋੜ ਰੁਪਏ ਹੀ ਦਿੱਤੇ। ਜਦੋਂ ਸਾਡੇ ਮੰਤਰੀ ਨੇ ਬੋਲਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੱਲਬਾਤ ਨਹੀਂ ਕੀਤੀ। ਇੰਨੇ ਭਿਆਨਕ ਹਾਲਾਤ ਦੇ ਬਾਵਜੂਦ, ਪ੍ਰਧਾਨ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਸਮਾਂ ਵੀ ਨਹੀਂ ਦੇ ਰਹੇ। ਇਹ ਕੇਂਦਰ ਦੀ ਪੰਜਾਬ ਨਾਲ ਬੇਇਨਸਾਫ਼ੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਖ਼ੁਸ਼ਖਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MIG-21 ਨੂੰ ਅੰਤਿਮ ਵਿਦਾਈ ਦੇਣ ਚੰਡੀਗੜ੍ਹ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਏਅਰ ਚੀਫ਼ ਮਾਰਸ਼ਲ ਨੇ ਭਰੀ ਉਡਾਣ
NEXT STORY