ਲਹਿਰਾਗਾਗਾ(ਰਾਜੇਸ਼ ਕੋਹਲੀ) : ਲੋਕ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਹੁਣ ਸਿਆਸਤਦਾਨਾਂ ਵੱਲੋਂ ਲੋਕਾਂ ਵਿਚ ਜਾ ਕੇ ਵੋਟਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਪਰਮਿੰਦਰ ਸਿੰਘ ਢੀਂਡਸਾ ਲਹਿਰਾਗਾਗਾ ਵਿਚ ਵਿਸ਼ੇਸ਼ ਤੌਰ 'ਤੇ ਵਰਕਰਾਂ ਦਾ ਧੰਨਵਾਦ ਕਰਨ ਲਈ ਪੁੱਜੇ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਕੋਈ ਕਮੀ ਨਹੀਂ ਰਹੀ ਸਗੋਂ ਸਾਡੇ ਵਿਚ ਹੀ ਕੋਈ ਕਮੀ ਰਹਿ ਗਈ ਸੀ ਅਤੇ ਅਸੀਂ ਉਨ੍ਹਾਂ ਕਮੀਆਂ ਨੂੰ ਜਾਂਚ ਰਹੇ ਹਾਂ ਤਾਂਕਿ ਅੱਗੇ ਤੋਂ ਅਜਿਹਾ ਨਾ ਹੋਵੇ।
ਇਸ ਮੌਕੇ ਢੀਂਡਸਾ ਵੱਲੋਂ ਅਰਵਿੰਦ ਕੇਜਰੀਵਾਲ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀ ਸਹੂਲਤਾਂ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਚੋਣਾਂ ਆ ਰਹੀਆਂ ਹਨ, ਜਿਸ ਨੂੰ ਮੁੱਖ ਰੱਖਦੇ ਹੋਏ ਕੇਜਰੀਵਾਲ ਔਰਤਾਂ ਨੂੰ ਅਜਿਹੀਆਂ ਸੁਵਿਧਾਵਾਂ ਦੇ ਰਹੇ ਹਨ। ਇਸ ਦੌਰਾਨ ਢੀਂਡਸਾ ਨੇ ਸਪੀਕਰ ਨੂੰ ਉਨ੍ਹਾਂ ਆਗੂਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਹੜੇ ਪਾਰਟੀ ਖਿਲਾਫ ਚੋਣ ਲੜ ਚੁੱਕੇ ਹਨ ਜਾਂ ਫਿਰ ਅਸਤੀਫਾ ਦੇ ਚੁੱਕੇ ਹਨ ਅਤੇ ਜੇਕਰ ਕਾਰਵਾਈ ਨਹੀਂ ਹੁੰਦੀ ਤਾਂ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਸਾਰੇ ਆਪਸ ਵਿਚ ਮਿਲੇ ਹੋਏ ਹਨ। ਨਾਲ ਹੀ ਢੀਂਡਸਾ ਨੇ ਇਹ ਵੀ ਕਿਹਾ ਕਿ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਅਟੂਟ ਰਿਸ਼ਤਾ ਹੈ ਅਤੇ ਇਹ ਰਿਸ਼ਤਾ ਇੰਝ ਹੀ ਬਣਿਆ ਰਹੇਗਾ।
ਨਸ਼ਾ ਤਸਕਰੀ 'ਚ ਸ਼ਾਮਲ 'ਪੁਲਸ ਮੁਲਾਜ਼ਮਾਂ' ਲਈ ਕੈਪਟਨ ਦੇ ਸਖਤ ਨਿਰਦੇਸ਼
NEXT STORY