ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਤੇਂਦੂਆ ਵੇਖਿਆ ਗਿਆ। ਦਰਅਸਲ ਹੁਸ਼ਿਆਰਪੁਰ ਦੇ ਵਾਰਡ ਨੰਬਰ-24 ਅਧੀਨ ਆਉਂਦੇ ਮੁਹੱਲਾ ਵੈਸਟ ਇਨਕਲੇਵ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਜਿੱਥੇ ਕਿ ਮੁਹੱਲੇ ਵਿਚ ਬੀਤੀ ਰਾਤ 11 ਵਜੇ ਦੇ ਕਰੀਬ ਇਕ ਤੇਂਦੂਆਂ ਘੁੰਮਦੇ ਵੇਖਿਆ ਗਿਆ। ਇਸ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਵਿਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਹੁਸ਼ਿਆਰਪੁਰ ਦੇ ਲੋਕਾਂ ਨੂੰ ਰਾਤ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਕੌਂਸਲਰ ਪਵਿੱਤਰਦੀਪ ਲੁਬਾਣਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੇਂਦੂਏ ਨੂੰ ਜਲਦ ਕਾਬੂ ਕਰਕੇ ਜੰਗਲ ਵਿਚ ਛੱਡਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹੱਲੇ ਵਿਚ ਰਾਤ ਤੱਕ ਬਜ਼ੁਰਗ ਅਤੇ ਵਿਅਕਤੀ ਸੈਰ ਕਰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਬੱਚੇ ਵੀ ਗਲੀ ਵਿਚ ਸਾਈਕਲ ਚਲਾਉਂਦੇ ਹਨ ਅਤੇ ਪ੍ਰਸ਼ਾਸਨ ਜਲਦ ਇਸ 'ਤੇ ਕੋਈ ਗੰਭੀਰ ਕਦਮ ਚੁੱਕੇ। ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੁਹੱਲੇ ਅਤੇ ਗਲੀ 'ਚ ਸੁਚੇਤ ਹੋ ਕੇ ਰਹਿਣ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਪਰਤਦਿਆਂ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਉੱਡੇ ਕਾਰ ਦੇ ਪਰਖੱਚੇ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੇ ਦਿੱਲੀ ਬਦਲ ਗਏ, ਹੁਣ ਬਦਲੇਗਾ ਹਰਿਆਣਾ : ਮੁੱਖ ਮੰਤਰੀ ਮਾਨ
NEXT STORY