ਮਾਛੀਵਾੜਾ ਸਾਹਿਬ (ਟੱਕਰ) : ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਪੁਲਸ ਵੱਲੋਂ ਅਸਲਾ ਧਾਰਕਾਂ ਨੂੰ ਤੁਰੰਤ ਅਸਲਾ ਜਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਮਾਛੀਵਾੜਾ ਪਵਿੱਤਰ ਸਿੰਘ ਨੇ ਕਿਹਾ ਕਿ ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਦੇ ਨਿਰਦੇਸ਼ ਹਨ ਕਿ ਅਸਲਾ ਧਾਰਕ 12 ਦਸੰਬਰ ਤੱਕ ਆਪਣਾ ਅਸਲਾ ਮਾਛੀਵਾੜਾ ਥਾਣਾ ਵਿਖੇ ਜਮ੍ਹਾਂ ਕਰਵਾਉਣ।
ਇਹ ਵੀ ਪੜ੍ਹੋ : ਪੰਜਾਬੀਆਂ ਦੀ ਜਾਨ ਨੂੰ ਵੱਡਾ ਖ਼ਤਰਾ! ਸਾਹਮਣੇ ਆਈ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ
ਥਾਣਾ ਮੁਖੀ ਨੇ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਅਸਲਾ ਧਾਰਕ ਨੇ 12 ਦਸੰਬਰ ਸ਼ਾਮ 5 ਵਜੇ ਤੱਕ ਆਪਣਾ ਅਸਲਾ ਜਮ੍ਹਾਂ ਨਾ ਕਰਵਾਇਆ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਅਮਲ ’ਚ ਲਿਆਂਦੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਅਮਨ, ਸ਼ਾਂਤੀ ਬਹਾਲ ਰੱਖਣ ਲਈ ਇਹ ਜ਼ਰੂਰੀ ਹੈ ਕਿ ਅਸਲਾ ਥਾਣੇ ’ਚ ਜਮ੍ਹਾਂ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, SCERT ਨੇ ਸ਼ਡਿਊਲ ਕੀਤਾ ਜਾਰੀ, ਅਧਿਆਪਕਾਂ ਨੂੰ ਵੀ...
ਉਨ੍ਹਾਂ ਨਾਲ ਇਹ ਵੀ ਹਦਾਇਤਾਂ ਦਿੱਤੀਆਂ ਕਿ ਜੇਕਰ ਕਿਸੇ ਨੇ ਅਸਲਾ ਜਮ੍ਹਾਂ ਨਾ ਕਰਵਾਇਆ ਅਤੇ ਉਹ ਅਸਲੇ ਸਮੇਤ ਘੁੰਮਦਾ ਪਾਇਆ ਗਿਆ ਤਾਂ ਤੁਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ’ਚ ਲੋਕ ਵੋਟਾਂ ਦੌਰਾਨ ਭਾਈਚਾਰਕ ਸਾਂਝ ਬਣਾ ਕੇ ਰੱਖਣ ਤੇ ਵੋਟ ਦਾ ਸਹੀ ਇਸਤੇਮਾਲ ਕਰਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲੀ ਦਲ ਵੱਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਸਮਾਂ ਵਧਾਉਣ ਦੀ ਮੰਗ
NEXT STORY