ਮੋਗਾ (ਆਜ਼ਾਦ) : ਫਤਹਿਗੜ੍ਹ ਪੰਜਤੂਰ ਪੁਲਸ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਹਵਾਈ ਫਾਇਰ ਕਰਨ ਵਾਲੇ ਅਮਨਦੀਪ ਸਿੰਘ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਅਮਨਦੀਪ ਸਿੰਘ ਨੇ ਆਪਣੇ ਘਰ ਲਾਇਸੈਂਸੀ ਪਿਸਤੌਲ ਨਾਲ ਹਵਾਈ ਫਾਇਰ ਕੇ ਦਹਿਸ਼ਤ ਦਾ ਮਹੌਲ ਪੈਦਾ ਕੀਤਾ ਹੈ।
ਇਸ ’ਤੇ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਉਸ ਕੋਲੋਂ 32 ਬੋਰ ਪਿਸਟਲ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਨੂੰ ਪੁੱਛ-ਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਵੀਜ਼ਾ ਲਗਾਉਣ ਦੇ ਨਾਂ ’ਤੇ 24.80 ਲੱਖ ਦੀ ਠੱਗੀ, ਕੇਸ ਦਰਜ
NEXT STORY