ਗੁਰਦਾਸਪੁਰ (ਵਿਨੋਦ)- ਇਕ ਤੇਜ਼ ਰਫਤਾਰ ਟਿੱਪਰ ਚਾਲਕ ਨੇ ਕਾਰ 'ਤੇ ਸਵਾਰ ਹੋ ਕੇ ਡਿਊਟੀ ਜਾ ਰਹੇ ਲੈਫ. ਕਰਨਲ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਕਾਹਨੂੰਵਾਨ ਪੁਲਸ ਨੇ ਟਿੱਪਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਜਤਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬੱਬੇਹਾਲੀ ਨੇ ਕਾਹਨੂੰਵਾਨ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਸਾਲਾ ਗੁਰਮੁੱਖ ਸਿੰਘ ਉਮਰ 45 ਸਾਲ ਪੁੱਤਰ ਲੇਟ. ਬਲਵਿੰਦਰ ਸਿੰਘ ਫ਼ੌਜ ਵਿਚ ਲੈਫਟੀਨੈਂਟ ਕਰਨਲ ਹੈ ਤੇ ਉਹ ਡਿਊਟੀ 'ਤੇ ਸ਼੍ਰੀਨਗਰ ਸਾਈਡ ਤਾਇਨਾਤ ਸੀ। ਇਸ ਵੇਲੇ ਉਹ ਆਪਣੇ ਪਰਿਵਾਰ ਸਮੇਤ ਜਲੰਧਰ ਕੈਂਟ ਵਿਖੇ ਸਰਕਾਰੀ ਕੋਠੀ ਵਿਚ ਰਹਿ ਰਿਹਾ ਸੀ। ਉਹ ਅੱਜ ਆਪਣੀ ਡਿਊਟੀ 'ਤੇ ਜਾਣ ਲਈ ਕਾਰ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦ ਉਹ ਅੱਡਾ ਤੁਗਲਵਾਲ ਨਜਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਟਿੱਪਰ ਤੇਜ਼ ਰਫਤਾਰ ਨਾਲ ਆਇਆ, ਜਿਸ ਨੂੰ ਨਿਸ਼ਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜਾਗੋਵਾਲ ਬਾਂਗਰ ਚਲਾ ਰਿਹਾ ਸੀ। ਉਸ ਨੇ ਟਿੱਪਰ ਨੂੰ ਲਾਪਰਵਾਹੀ ਨਾਲ ਚਲਾ ਕੇ ਗੁਰਮੁੱਖ ਸਿੰਘ ਦੀ ਕਾਰ ਵਿਚ ਮਾਰ ਦਿੱਤਾ। ਇਸ ਕਾਰਨ ਗੁਰਮੁੱਖ ਸਿੰਘ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ? ਸਵੇਰੇ 10 ਵਜੇ ਤੋਂ ਸਕੂਲ ਖੋਲ੍ਹਣ ਦੀ ਮੰਗ
ਦੂਜੇ ਪਾਸੇ ਕਾਹਨੂੰਵਾਨ ਪੁਲਸ ਨੇ ਜਤਿੰਦਰ ਸਿੰਘ ਦੇ ਬਿਆਨਾਂ ਤੇ ਟਿੱਪਰ ਚਾਲਕ ਨਿਸ਼ਾਨ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
NEXT STORY