ਤਰਨਤਾਰਨ- ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣਾਂ ਦੌਰਾਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ‘ਤੇ ਅੰਮ੍ਰਿਤਸਰ ਹਾਈਵੇਅ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਗੱਡੀ ‘ਤੇ ਪੈਟਰੋਲ ਨੁਮਾ ਬੰਬ ਸੁੱਟਿਆ ਗਿਆ, ਜਿਸ ਨਾਲ ਗੱਡੀ ਭਿਆਨਕ ਅੱਗ ਦੀ ਲਪੇਟ ‘ਚ ਆ ਗਈ। ਸੁਖਦੇਵ ਸਿੰਘ ਨੇ ਜੱਦੋਜਹਿਦ ਨਾਲ ਆਪਣੀ ਜਾਨ ਬਚਾਈ, ਪਰ ਇਸ ਦੌਰਾਨ ਉਹ ਅੱਗ ਦੀਆਂ ਲਪਟਾਂ ਨਾਲ ਝੁਲਸ ਗਏ। ਇਸ ਵੇਲੇ ਉਹ ਇੱਕ ਨਿੱਜੀ ਹਸਪਤਾਲ ‘ਚ ਇਲਾਜ ਹੇਠ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ
ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਤਰਸੇਮ ਸਿੰਘ ਨੇ ਸ਼ੱਕ ਜਤਾਇਆ ਹੈ ਕਿ ਇਹ ਹਮਲਾ ਜ਼ਿਮਨੀ ਚੋਣ ਨਾਲ ਸੰਬੰਧਤ ਕਿਸੇ ਵਿਰੋਧੀ ਪਾਰਟੀ ਵੱਲੋਂ ਕਰਵਾਇਆ ਗਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਵੈਨ ਵੇਚਣ ਦੀ ਆੜ ’ਚ 5.5 ਲੱਖ ਦੀ ਠੱਗੀ
NEXT STORY